ਝਬਾਲ, 3 ਜੂਨ (ਸੁਖਦੇਵ ਸਿੰਘ)ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਦੇ ਐਸ.ਸੀ. ਸੈੱਲ ਦੀ ਵਿਸ਼ੇਸ਼ ਮੀਟਿੰਗ ਐਸ.ਸੀ. ਵਿੰਗ ਪੰਜਾਬ ਦੀ ਵਰਕਿੰਗ ਕਮੇਟੀ ਮੈਂਬਰ ਬੀਬੀ ਗੋਤਮੀ ਜਾਮਨੀ, ਪੰਜਾਬ ਦੇ ਵਾਈਸ ਚੇਅਰਮੈਨ ਗੁਰਚਰਨ ਸਿੰਘ ਨਗਰ, ਚੇਅ. ਸੁਖਵਿੰਦਰ ਸਿੰਘ ਡੈਣੀ ਅਤੇ ਚੇਅਰਮੈਨ ਹਰਚੰਦ ਸਿੰਘ ਨਦੋਹਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬੇ ਵਿਚ ਕਾਂਗਰਸ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਗੋਤਮੀ ਜਾਮਨੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਬੂਥ ਪੱਧਰ ਤੱਕ ਇਕਾਈਆਂ ਦਾ ਗਠਨ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਉਨਾਂ ਨੇ ਮਹਿਲਾਵਾਂ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਵੱਖਵੱਖ ਵਰਗਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੋੜਨ ਲਈ ਕਿਹਾ | ਉਨਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਪਾਰਟੀ ਦੀ ਅਸਲ ਤਾਕਤ ਹੁੰਦਾ ਹੈ ਅਤੇ ਹਰ ਵਰਕਰ ਨੂੰ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਗੁਰਚਰਨ ਸਿੰਘ ਨਗਰ, ਸੁਖਵਿੰਦਰ ਸਿੰਘ ਡੈਣੀ ਅਤੇ ਹਰਚੰਦ ਸਿੰਘ ਨਦੋਹਰ ਨੇ ਵੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ | ਉਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਜਲਦ ਹੀ ਮੈਂਬਰਸ਼ਿਪ ਮੁਹਿੰਮ ਅਤੇ ਸੰਗਠਨ ਵਿਸਥਾਰ ਕਾਰਜਕ੍ਰਮ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਸੰਗਠਨ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕਈ ਅਹਿਮ ਫ਼ੈਸਲੇ ਵੀ ਲਏ ਗਏ | ਇਸ ਮੌਕੇ ਜ਼ਿਲਾ ਵਾਇਸ ਚੇਅਰਮੈਨ ਗੁਰਮੀਤ ਸਿੰਘ ਰਾਜੂ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਜੋਬਨਪ੍ਰੀਤ ਸਿੰਘ ਪੱਟੀ, ਅੰਗਰੇਜ਼ ਸਿੰਘ ਪੱਟੀ, ਜਸਕਰਨ ਸਿੰਘ ਢੋਟੀਆਂ, ਭਗਵਾਨ ਸਿੰਘ, ਅਮਨਦੀਪ ਸਿੰਘ, ਕਰਨਬੀਰ ਸਿੰਘ ਸਮੇਤ ਐਸ.ਈ. ਵਿੰਗ ਦੇ ਅਹੁਦੇਦਾਰ, ਵਰਕਰ ਅਤੇ ਕਾਂਗਰਸੀ ਆਗੂ ਹਾਜ਼ਰ ਸਨ |