10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਾਬਾ ਬਲਜਿੰਦਰ ਸਿੰਘ ਕਾਲਾ ਨੂੰ ਬੀ.ਕੇ.ਯੂ. ਉਗਰਾਹਾਂ ਜਥੇਬੰਦੀ ਨੇ ਸਨਮਾਨਿਤ ਕੀਤਾ <br/>

ਅਜੀਤ ਡੈਸਕ 04-06-2026
ਝਬਾਲ, 3 ਜੂਨ (ਸੁਖਦੇਵ ਸਿੰਘ)-ਗੁਰਦੁਆਰਾ ਬਾਬਾ ਲੰਗਾਹ ਝਬਾਲ ਵਿਖੇ ਮਾਤਾ ਪ੍ਰਕਾਸ਼ ਕੌਰ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ•ਾ ਆਗੂਆਂ ਵਲੋਂ ਮਾਤਾ ਜੀ ਦੇ ਸਪੁੱਤਰ ਤੇ ਜਥੇਬੰਦੀ ਦੇ ਸਰਗਰਮ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ•ਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਬਲਾਕ ਪ੍ਰਧਾਨ ਧਿਆਨ ਸਿੰਘ ਮੰਨਣ, ਕੈਪਟਨ ਸਿੰਘ ਬਘਿਆੜੀ, ਮਲਕੀਅਤ ਸਿੰਘ ਬਘਿਆੜੀ, ਗੁਰਦੁਆਰਾ ਮਾਤਾ ਭਾਗ ਕੌਰ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ, ਖਾਲੜਾ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਬਾਬਾ ਬਲਜਿੰਦਰ ਸਿੰਘ ਕਾਲਾ ਵਲੋਂ ਇਲਾਕੇ ਅੰਦਰ ਜਥੇਬੰਦੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਸਮਾਗਮ ਵਿਚ ਕਾਂਗਰਸ ਦੇ ਜ਼ਿਲ•ਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਚੇਅ. ਰਮਨ ਕੁਮਾਰ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਚੇਅ. ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਐਡਵੋਕੇਟ ਜੇ.ਐਸ. ਢਿੱਲੋਂ, ਵਿਕਰਮਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਪ੍ਰਗਟ ਸਿੰਘ, ਡਾ. ਸੁਖਦੇਵ ਸਿੰਘ ਢਿੱਲੋਂ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਸਰਪੰਚ ਸੋਨੂੰ ਬਰਾੜ, ਪੂਰਨ ਸਿੰਘ ਝਬਾਲ, ਸੁਖਬੀਰ ਸਿੰਘ ਗੱਗੋਬੂਹਾ, ਆੜ•ਤੀ ਜੀਵਾਂ ਸੋਹਲ, ਕਾ. ਦਵਿੰਦਰ ਕੁਮਾਰ, ਕਾ. ਅਸ਼ੋਕ ਸੋਹਲ, ਰਾਕੇਸ਼ ਕੁਮਾਰ ਹੈਪੀ, ਲਾਲੀ ਪਲਾਈਵੁੱਡ, ਮੈਨੇਜ਼ਰ ਰਾਜ ਕੁਮਾਰ, ਮੰਨੂੰ ਜਿਊਲਰ, ਗੁਰਪਿੰਦਰ ਸਿੰਘ ਨਾਥੂ, ਰੂਪ ਸਿੰਘ, ਮਨਜਿੰਦਰ ਸਿੰਘ ਭੋਜੀਆਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਮਨਦੀਪ ਕੌਰ ਸੇਰੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਕਾਬੂ- ਐੱਸ. ਐੱਸ. ਪੀ. ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।