ਝਬਾਲ, 3 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਬਿੱਲਾ ਸੇਰੋਂ ਅਕਾਲੀ ਵਰਕਰਾਂ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆ ਸਰਬੱਤ ਦੇ ਭਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ ਨੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤਾ | ਇਸ ਮੌਕੇ ਹਰਭਜਨ ਸਿੰਘ ਸਰਹਾਲੀ, ਸਰਪੰਚ ਸੁਖਰਾਜ ਸਿੰਘ ਰਾਜਾ ਜੰਗਸੇਰ ਸਿੰਘ ਟੋਨੀ, ਜਗਦੀਪ ਸਿੰਘ ਖ਼ਾਨ, ਮਨਦੀਪ ਸਿੰਘ, ਹੀਰਾ ਹਰੀਕੇ, ਸਿਕੰਦਰ ਸਿੰਘ ਵਰਾਣਾ, ਸਤਿਨਾਮ ਸਿੰਘ, ਫਤਿਹ ਸਿੰਘ, ਗੱਬਰ ਸਿੰਘ, ਅਰਵਨਪ੍ਰੀਤ ਸਿੰਘ ਕੈਰੋਂ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ |