08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਿਸ਼ਵ ਵਾਤਾਵਰਨ ਦਿਵਸ ਸਵੱਛ ਪਿੰਡ-ਸਵੱਛ ਜਲਵਾਯੂ ਤੇ ਸੌਲਿਡ ਵੇਸਟ ਮੈਨੇਜਮੈਂਟ ਨਿਯਮਾਂ ਸੰਬੰਧੀ ਅਹਿਮ ਮੀਟਿੰਗ <br/>

ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਵਿਸ਼ਵ ਵਾਤਾਵਰਣ ਦਿਵਸ- 2026 'ਸਵੱਛ ਪਿੰਡ-ਸਵੱਛ ਜਲਵਾਯੂ' ਅਤੇ ਠੋਸ ਕੂੜਾ ਪ੍ਰਬੰਧਨ ਰੂਲਜ਼ 2026 ਦੇ ਸਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਮੂਹ ਪ੍ਰਤੀਭਾਗੀਆਂ ਨੂੰ ਸੁਪਰੀਮ ਕੋਰਟ ਵਲੋਂ ਠੋਸ ਕੂੜਾ ਪ੍ਰਬੰਧਨ ਰੂਲਜ਼-2026 ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਘਰੇਲੂ ਪੱਧਰ ਅਤੇ ਸਮੁਦਾਇਕ ਪੱਧਰ 'ਤੇ 4 ਤਰੀਕਿਆਂ ਨਾਲ ਸੈਗਰੀਗੇਸ਼ਨ ਕੀਤੀ ਜਾਵੇਗੀ | ਇਸ ਵਿਚ ਗਿੱਲਾ ਕੂੜੇ, ਸੁੱਕੇ ਕੂੜੇ ਤੋਂ ਇਲਾਵਾ ਸੈਨੇਟਰੀ ਕੂੜਾ ਅਤੇ ਵਿਸ਼ੇਸ਼ ਧਿਆਨ ਦੇਣ ਵਾਲਾ ਕੂੜਾ ਵੀ ਸ਼ਾਮਿਲ ਹੋਵੇਗਾ | ਪੇਂਡੂ ਖੇਤਰਾਂ ਵਿਚ ਬਲਕ ਵੇਸਟ ਜਨਰੇਟਰ ਜਿਵੇਂ ਕਿ ਹੋਟਲ, ਪੈਲੇਸ, ਹਸਪਤਾਲ, ਧਰਮਸ਼ਾਲਾ, ਸਕੂਲ, ਕਾਲਜ, ਧਾਰਮਿਕ ਸਥਾਨ, ਅਪਾਰਟਮੈਂਟ ਅਤੇ ਸੁਸਾਇਟੀਜ਼, ਜਿਨ੍ਹਾਂ ਵਲੋਂ ਪ੍ਰਤੀ ਦਿਨ 100 ਕਿਲੋਗ੍ਰਾਮ ਕੂੜਾ ਨਿਕਲਦਾ ਹੈ, ਦੀ ਸੂਚੀ ਤਿਆਰ ਕਰਨ ਸਬੰਧੀ ਸਮੂਹ ਬੀ.ਡੀ.ਪੀ.ਓਜ਼.ਨੂੰ ਹਦਾਇਤ ਕੀਤੀ ਗਈ | ਇਸ ਤੋਂ ਇਲਾਵਾ ਇਹ ਵੀ ਹਦਾਇਤ ਕੀਤੀ ਗਈ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪੰਚਾਇਤ ਸਕੱਤਰਾਂ ਦੁਆਰਾ 5 ਜੂਨ 2026 ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਿਖੇ ਵਿਸ਼ੇਸ਼ ਗ੍ਰਾਮ ਸਭਾਵਾਂ ਦਾ ਆਯੋਜਨ ਕਰਵਾਇਆ ਜਾਵੇ, ਜਿਨ੍ਹਾਂ ਵਿਚ ਸਰਪੰਚ, ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀਆਂ ਨੂੰ ਸੌਲਿਡ ਵੇਸਟ ਮੈਨੇਜਮੈਂਟ ਰੂਲਜ਼-2026 ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਪਿੰਡਾਂ ਵਿਚ ਲਾਗੂ ਕਰਨ ਲਈ ਮਤਾ ਪਵਾਇਆ ਜਾਵੇ | ਉਨ੍ਹਾਂ ਵਲੋਂ ਹਦਾਇਤ ਕੀਤੀ ਗਈ ਕਿ ਪੰਚਾਇਤੀ ਰਾਜ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਹਰੇਕ ਜੂਨੀਅਰ ਇੰਜੀਨੀਅਰ ਵਲੋੋਂ ਸੌਲਿਡ ਵੇਸਟ ਮੈਨੇਜਮੈਂਟ ਦਾ ਇਕ-ਇਕ ਪਿੰਡ ਗੋਦ ਲਿਆ ਜਾਵੇ ਅਤੇ ਪ੍ਰਾਜੈਕਟ ਨੂੰ ਗਤੀਸ਼ੀਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ | ਇਸ ਮੌਕੇ ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਦਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਿਆਰ ਸਿੰਘ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਪੰਚਾਇਤੀ ਰਾਜ ਦੇ ਕਾਰਜਕਾਰੀ ਇੰਜੀਨੀਅਰ, ਉਪ ਮੰਡਲ ਇੰਜੀਨੀਅਰ, ਅਤੇ ਜੂਨੀਅਰ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਤੇ ਜ਼ਿਲ੍ਹਾ ਪੱਧਰੀ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਸਿੱਕੀ ਵਲੋਂ 12ਵੀਂ ਜਮਾਤ 'ਚੋਂ ਅੱਵਲ ਆਈ ਪ੍ਰਨੀਤ ਕੌਰ ਦਾ ਸਨਮਾਨ <br/> ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।