ਫਤਿਆਬਾਦ, 3 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਸੀ.ਬੀ.ਐਸ.ਈ. ਬੋਰਡ 12ਵੀਂ ਜਮਾਤ ਦੇ ਆਏ ਨਤੀਜਿਆਂ ਵਿਚ ਲੜਕੀਆਂ ਵਲੋਂ ਟਾਪ ਪੁਜੀਸ਼ਨ ਹਾਸਲ ਕੀਤੀਆਂ ਗਈਆਂ ਸਨ | ਇਸੇ ਤਰ੍ਹਾਂ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ ਵਿਦਿਆਰਥਣ ਪ੍ਰਨੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਪਿੰਡ ਜੌਹਲ ਢਾਏ ਵਾਲਾ ਨੇ ਕਮਰਸ ਸਟਰੀਮ ਵਿਚ 98 ਫ਼ੀਸਦੀ ਨੰਬਰ ਲੈ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਬੀਤੇ ਕੱਲ੍ਹ ਹਲਕੇ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਉਚੇਚੇ ਤੌਰ 'ਤੇ ਲਖਵਿੰਦਰ ਸਿੰਘ ਦੇ ਗ੍ਰਹਿ ਪਹੁੰਚਕੇ ਉਨ੍ਹਾਂ ਦੀ ਪੁੱਤਰੀ ਪ੍ਰਨੀਤ ਕੌਰ ਨੂੰ ਸਨਮਾਨਿਤ ਕੀਤਾ ਅਤੇ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਸਿੱਕੀ ਨੇ ਕਿਹਾ ਕਿ ਇਸ ਬੱਚੀ ਨੇ ਬਿਨਾਂ ਟਿਊਸ਼ਨ ਤੋਂ ਲਗਨ ਨਾਲ ਪੜ੍ਹਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਜਦੋਂ ਬੱਚੇ ਪੜ੍ਹਾਈ ਵਿਚ ਧਿਆਨ ਦੇ ਕੇ ਪੜ੍ਹਨ ਤਾਂ ਜਿੱਥੇ ਉਹ ਆਪਣੇ ਸੁਪਨੇ ਪੂਰੇ ਕਰਦੇ ਹਨ, ਉੱਥੇ ਹੀ ਉਹ ਚੰਗੀ ਨੌਕਰੀ ਲੈ ਕੇ ਆਪਣੇ ਪਿੰਡ ਦਾ ਨਾਂਅ ਉੱਚਾ ਕਰਦੇ ਹਨ | ਇਸ ਮੌਕੇ ਜੌਹਲ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਪਹੁੰਚਣ 'ਤੇ ਰਮਨਜੀਤ ਸਿੰਘ ਸਿੱਕੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪੀ.ਏ. ਰਣਜੀਤ ਸਿੰਘ ਪਰਮਾਰ, ਗੁਰਮੁਖ ਸਿੰਘ ਜੌਹਲ, ਸਾਬਕਾ ਸਰਪੰਚ ਸੁਖਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ, ਲਖਵਿੰਦਰ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਥਾਣੇਦਾਰ ਹਰਚੰਦ ਸਿੰਘ, ਨਵਰਾਜ ਸਿੰਘ, ਰਸ਼ਪਾਲ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਪੱਪੂ ਫ਼ੌਜੀ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ |