08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ- ਸੰਗਤਪੁਰਾ

ਅਜੀਤ ਡੈਸਕ 04-06-2026
ਜਗਦੇਵ ਕਲਾਂ, 3 ਜੂਨ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਜਨਰਲ ਸਕੱਤਰ ਮਾ. ਅਮਰੀਕ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਵਿਚ ਲੁੱਟਾਂ ਖੋਹਾਂ, ਫਿਰੌਤੀ ਅਤੇ ਸ਼ਰੇਆਮ ਦਿਨ ਦਿਹਾੜੇ ਕਤਲੋਗਾਰਤ ਦੀਆਂ ਵਾਪਰ ਰਹੀਆਂ ਘਟਨਾਵਾਂ 'ਤੇ ਚਿੰਤਾ ਜਾਹਿਰ ਕੀਤੀ ਗਈ | ਇਸ ਮੌਕੇ ਮਾ. ਅਮਰੀਕ ਸਿੰਘ ਸੰਗਤਪੁਰਾ ਨੇ ਕਿਹਾ ਕਿ ਬੀਤੇ ਦਿਨ ਹਲਕਾ ਜੰਡਿਆਲਾ ਗੁਰੂ ਦੇ ਅਧਿਆਪਕ ਜਗਦੀਪ ਸਿੰਘ ਦਾ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਹੈ ਕਿ ਅੱਜ ਸੂਬੇ ਅੰਦਰ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਅਤੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਨੇ ਪੰਜਾਬ ਅੰਦਰ ਦਿਨੋ-ਦਿਨ ਬੁਰੀ ਤਰ੍ਹਾਂ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ 'ਤੇ ਚਿੰਤਾ ਜਾਹਿਰ ਕਰਦਿਆਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਐਕਸ਼ਨ ਲੈ ਕੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇ | ਇਸ ਮੌਕੇ ਧਨਵੰਤ ਸਿੰਘ ਖਤਰਾਏ ਕਲਾਂ, ਹਰਪਾਲ ਸਿੰਘ ਛੀਨਾ, ਕਾਬਿਲ ਸਿੰਘ ਛੀਨਾ, ਅਵਤਾਰ ਸਿੰਘ ਛੀਨਾ, ਵਿਜੇ ਕੁਮਾਰ, ਸੂਬਾ ਸਿੰਘ ਤੇੜਾ, ਜਸਪਾਲ ਸਿੰਘ ਮਜੀਠਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਣੇਵਾਲੀ ਵਿਖੇ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਸਿੱਕੀ ਵਲੋਂ 12ਵੀਂ ਜਮਾਤ 'ਚੋਂ ਅੱਵਲ ਆਈ ਪ੍ਰਨੀਤ ਕੌਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।