08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਿਧਾਇਕ ਸਰਵਣ ਸਿੰਘ ਧੁੰਨ ਨੇ ਪ੍ਰਕਾਸ਼ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

ਸ੍ਰੀਮਤੀ ਪ੍ਰਕਾਸ਼ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ | <br/> 04-06-2026
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)—ਪਿੰਡ ਸੁਰ ਸਿੰਘ ਦੇ ਸਾਬਕਾ ਸਰਪੰਚ ਸਵਰਨ ਸਿੰਘ ਦੀ ਪਤਨੀ ਪ੍ਰਕਾਸ਼ ਕੌਰ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ ਵਿਚ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਉਨ•ਾਂ ਦੇ ਸਪੁੱਤਰ ਹਰਪਿੰਦਰਪਾਲ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪ੍ਰਕਾਸ਼ ਕੌਰ ਦੇ ਜੀਵਨ ਕਾਲ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕੇ ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਇਸ ਮੌਕੇ ਉਨ•ਾਂ ਤੋਂ ਇਲਾਵਾ ਦੁੱਖ ਸਾਂਝਾ ਕਰਨ ਸਮੇਂ ਦਿਲਬਾਗ ਸਿੰਘ ਸਰਪੰਚ, ਕਿਰਪਾਲ ਸਿੰਘ ਸਰਪੰਚ, ਰਾਜਬੀਰ ਸਿੰਘ ਸਰਪੰਚ, ਰਾਣਾ ਰਣਬੀਰ ਸਿੰਘ ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਸੁਰਿੰਦਰ ਸਿੰਘ ਬਾਂਹਬਾ, ਹਰਪਾਲ ਸਿੰਘ ਰਾਜੂ, ਦਿਲਬਾਗ ਸਿੰਘ, ਨਿਸ਼ਾਨ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।