14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

ਅਜੀਤ ਡੈਸਕ 05-06-2026
ਤਰਨ ਤਾਰਨ, 4 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਸੁਖਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਰਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਗੰਗਾਨਗਰ ਢੰਡ ਦੇ ਘਰ ਛਾਪੇਮਾਰੀ ਦੌਰਾਨ ਉਥੋਂ 150 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ. ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਝਬਾਲ ਕਲਾਂ ਤੋਂ ਮਲਕੀਤ ਸਿੰਘ ਪੁੱਤਰ ਭਿੰਦਰ ਸਿੰਘ ਵਾਸੀ ਝਬਾਲ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੰਦਾ ਨਾਲਾ ਪੁਲ ਪਲਾਸੌਰ ਰੋਡ ਤਰਨ ਤਾਰਨ ਤੋਂ ਰਾਜਵੀਰ ਸਿੰਘ ਪੁੱਤਰ ਬਿੱਟੂ ਵਾਸੀ ਨੂਰਦੀ ਅੱਡਾ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ. ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਖਵਿੰਦਰ ਕੌਰ ਪਤਨੀ ਗੁਰਜੰਟ ਸਿੰਘ ਵਾਸੀ ਚੰਬਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 4.42 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ | ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਧੂੰਦਾ ਤੋਂ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਜਾਮਾਰਾਏ, ਕੁਲਬੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 370 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਨੌਰੰਗਾਬਾਦ ਤੋਂ ਸਾਹਨਪ੍ਰੀਤ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਨੌਰੰਗਾਬਾਦ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਵਿਜੇ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੁੱਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 16,500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰਿ ਲਆ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਹਿਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਡਾ ਪਿੰਡ ਪੂਨੀਆ 'ਤੇ ਨਾਕਾਬੰਦੀ ਦੌਰਾਨ ਸਿਮਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਘਰਿਆਲਾ ਅਤੇ ਮਲਕੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਘਰਿਆਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨਹਿਰੀ ਪਾਣੀ ਕਈਆਂ ਲਈ ਰਾਹਤ ਤੇ ਕਈ ਕਿਸਾਨਾਂ ਲਈ ਬਣਿਆ ਆਫ਼ਤ <br/> ਅਗਲੀ ਖ਼ਬਰ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।