ਤਰਨ ਤਾਰਨ, 4 ਜੂਨ (ਹਰਿੰਦਰ ਸਿੰਘ)ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਤਰਨ ਤਾਰਨ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਮੰਨੋਰੰਜਨ ਲਈ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਕੈਂਪਸ ਵਿਚ ਦਸ ਦਿਨਾਂ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਹਿੱਸਾ ਲੈ ਰਹੇ ਹਨ | ਸਮਰ ਕੈਂਪ ਲਗਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਕਰਵਾਉਣਾ ਹੈ, ਤਾਂ ਜੋ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੋ ਸਕੇ | ਰੋਜ਼ਾਨਾ ਕੈਂਪ ਦੀ ਸ਼ੁਰੂਆਤ ਵਿਦਿਆਰਥੀ ਸਕੂਲ ਕੈਂਪਸ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿਮਰਨ ਕਰਕੇ ਕਰਦੇ ਹਨ | ਇੱਥੇ ਵਿਦਿਆਰਥੀ ਸ਼ਬਦ ਗਾਇਨ ਦੀ ਸਿਖਲਾਈ ਪ੍ਰਾਪਤ ਕਰਦੇ ਹਨ | ਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਸਰੀਰਕ ਖੇਡਾਂ ਖੇਡੀਆਂ | ਇਸ ਤੋਂ ਇਲਾਵਾ ਬੱਚਿਆਂ ਨੇ ਪੋਸਟਰ ਮੇਕਿੰਗ ਅਤੇ ਡਾਂਸ ਦੇ ਮੁਕਾਬਲਿਆਂ ਵਿਚ ਭਾਗ ਲਿਆ | ਇਸੇ ਤਰ੍ਹਾਂ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਪੂਲ ਪਾਰਟੀ ਦਾ ਪੂਰਾ ਆਨੰਦ ਲਿਆ | ਇਸੇ ਦੌਰਾਨ ਵਿਦਿਆਰਥੀਆਂ ਨੂੰ ਵੱਖਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਨੇ ਬੜਾ ਉਤਸ਼ਾਹ ਦਿਖਾਇਆ | ਸਮਰ ਕੈਂਪ ਦੇ ਤੀਜੇ ਦਿਨ ਸਕੂਲ ਵਿਚ ਵੱਖਵੱਖ ਤਰ੍ਹਾਂ ਦੀਆਂ ਰਾਈਡਿੰਗ ਕਰਵਾਈਆਂ ਗਈਆਂ, ਜਿਸ ਵਿਚ ਘੋੜ-ਸਵਾਰੀ, ਰੇਲ-ਸਵਾਰੀ ਸ਼ਾਮਿਲ ਸਨ | ਇਸ ਦੌਰਾਨ ਵਿਦਿਆਰਥੀਆਂ ਨੇ ਤਰ੍ਹਾਂਤਰ੍ਹਾਂ ਦੇ ਝੂਲਿਆਂ ਨਾਲ ਮੰਨੋਰੰਜਨ ਕੀਤਾ ਅਤੇ ਉਨ੍ਹਾਂ ਨੂੰ ਸਰੀਰਕ ਵਿਕਾਸ ਲਈ ਸਿਖਲਾਈ ਦਿੱਤੀ ਗਈ | ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਮੈਂਟ ਕਮੇਟੀ ਨੇ ਦੱਸਿਆ ਕਿ ਸਮਰ ਕੈਂਪ ਵਿਚ ਬਾਕੀ ਦਿਨਾਂ ਦੌਰਾਨ ਵੀ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ |