13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਰਚੰਦ ਸਿੰਘ ਨਦੋਹਰ ਐੱਸ. ਸੀ. ਵਿੰਗ ਜ਼ਿਲ੍ਹਾ ਤਰਨ ਤਾਰਨ ਦੇ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 05-06-2026
ਪੱਟੀ, 4 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਹਾਲ ਹੀ ਵਿਚ ਨਗਰ ਕੌਂਸਲ ਚੋਣਾਂ ਵਿਚ ਪੱਟੀ ਸ਼ਹਿਰ ਦੀਆਂ 19 ਵਾਰਡਾਂ 'ਚ ਹੋਈਆਂ ਚੋਣਾਂ ਵਿਚ ਕਾਂਗਰਸ ਪਾਰਟੀ 9 ਸੀਟਾਂ ਲੈ ਕੇ ਇਕ ਵਾਰ ਫਿਰ ਉਭਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਰਜੀਤ ਸਿੰਘ ਠੇਕੇਦਾਰ ਤੇ ਸੰਦੀਪ ਸਿੰਘ ਸੰਧੂ ਨੇ ਸਾਬਕਾ ਸਰਪੰਚ ਹਰਚੰਦ ਸਿੰਘ ਨਦੋਹਰ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕੀਤਾ | ਇਸ ਸਮੇਂ ਪੁਖਤਾ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵਰਕਰ ਦਾ ਪੂਰਾ ਮਾਣ ਸਤਿਕਾਰ ਕਰਦੀ ਹੈ | ਇਸ ਮੌਕੇ ਹਰਚੰਦ ਸਿੰਘ ਨਦੋਹਰ ਚੇਅਰਮੈਨ ਐੱਸ. ਸੀ. ਸੈੱਲ ਨੇ ਕਿਹਾ ਕਿ ਜੋ ਸਾਨੂੰ ਕਾਂਗਰਸ ਪਾਰਟੀ ਨੇ ਜ਼ਿੰਮੇਵਾਰੀ ਦਿੱਤੀ ਹੈ, ਉਹ ਬਹੁਤ ਹੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਵਾਂਗੇ | ਕਾਂਗਰਸ ਸਰਕਾਰ ਬਣਨ 'ਤੇ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ, ਰੁਕ ਚੁੱਕੇ ਵਿਕਾਸ ਨੂੰ ਚਾਲੂ ਕੀਤਾ ਜਾਵੇਗਾ | ਇਸ ਸਮੇਂ ਉਕਤ ਆਗੂਆਂ ਨੇ ਕਿਹਾ ਕਿ ਪੱਟੀ ਹਲਕੇ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਪੱਟੀ ਸ਼ਹਿਰ ਵਾਸੀਆਂ ਨੇ ਵਿਕਾਸ ਦੇ ਕੰਮਾਂ 'ਤੇ ਮੋਹਰ ਲਗਾਈ ਹੈ | ਇਸ ਮੌਕੇ ਸੁਰਜੀਤ ਸਿੰਘ ਠੇਕੇਦਾਰ ਅਤੇ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪੱਟੀ ਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਮੌਜੂਦਾ ਸਰਕਾਰ ਵਿਰੋਧੀ ਧਿਰ ਦੀ ਹੋਣ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਬਹੁ ਗਿਣਤੀ 'ਚ ਜਿਤਾਇਆ ਹੈ | ਅਸੀਂ ਪੱਟੀ ਵਾਸੀਆਂ ਹਮੇਸ਼ਾਂ ਕਰਜਦਾਰ ਰਹਾਂਗੇ | ਇਸ ਸਮੇਂ ਚੇਅਰਮੈਨ ਹਰਚੰਦ ਸਿੰਘ ਨਦੋਹਰ ਨੇ ਹਰਮਿੰਦਰ ਸਿੰਘ ਗਿੱਲ ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਪਿੰਡ ਪੱਧਰੀ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸੰਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।