13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਪੱਧਰੀ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ <br/>

ਅਜੀਤ ਡੈਸਕ 05-06-2026
ਝਬਾਲ, 4 ਜੂਨ (ਸੁਖਦੇਵ ਸਿੰਘ)-ਰਸਾਇਣਕ ਖ਼ਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਤੇ ਜੀਵਾਣੂ ਖ਼ਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਦੇ ਸਹਿਯੋਗ ਨਾਲ ਪਿੰਡ ਪੱਧਰੀ ਕਲਾਂ ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦੇ ਨੂੰ ਲੱਗਣ ਵਾਲੇ ਜੀਵਾਣੂ ਖ਼ਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖ਼ਾਦ ਪ੍ਰਬੰਧਨ ਅਤੇ ਫਾਸਫੋਰਸ ਖ਼ਾਦ ਨੂੰ ਝੋਨੇ ਵਿਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ 45 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ | ਡਾ. ਪਰਮਿੰਦਰ ਸਿੰਘ ਸੰਧੂ ਫ਼ਸਲ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖ਼ਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖ਼ਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫ਼ਸਲ ਦੀ ਪੈਦਾਵਾਰ ਤੇ ਮਿੱਟੀ ਦੀ ਸਿਹਤ ਵਿਚ ਵੀ ਸੁਧਾਰ ਹੁੰਦਾ ਹੈ | ਡਾ. ਸੰਧੂ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿਚ ਡੀ. ਏ. ਪੀ. ਖ਼ਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖ਼ਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਖ਼ਾਦ ਵਰਤਣ ਦੀ ਪ੍ਰਥਾ ਤੋਂ ਗ਼ੁਰੇਜ਼ ਕਰਨ ਲਈ ਕਿਹਾ | ਉਨ੍ਹਾਂ ਝੋਨੇ ਵਿਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ | ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਸੰਧੂ ਨੇ ਕਿਹਾ ਕਿ ਝੋਨੇ ਦੀ ਪੌਦੇ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਫ਼ਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ, ਨਦੀਨ ਪ੍ਰਬੰਧ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹਰਜੀਤ ਸਿੰਘ, ਅਮਰਿੰਦਰ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਖਾਸ ਯੋਗਦਾਨ ਰਿਹਾ |

ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਭਗਵੰਤ ਸਿੰਘ ਕਸੇਲ ਦਾ ਦਿਹਾਂਤ <br/> ਅਗਲੀ ਖ਼ਬਰ ਹਰਚੰਦ ਸਿੰਘ ਨਦੋਹਰ ਐੱਸ. ਸੀ. ਵਿੰਗ ਜ਼ਿਲ੍ਹਾ ਤਰਨ ਤਾਰਨ ਦੇ ਚੇਅਰਮੈਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।