13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੀਨੀਅਰ ਅਕਾਲੀ ਆਗੂ ਭਗਵੰਤ ਸਿੰਘ ਕਸੇਲ ਦਾ ਦਿਹਾਂਤ <br/>

ਅਜੀਤ ਡੈਸਕ 05-06-2026
ਝਬਾਲ, 4 ਜੂਨ (ਸੁਖਦੇਵ ਸਿੰਘ)-ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਕਸੇਲ ਤੇ ਲੱਕੀ ਕਸੇਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਭਗਵੰਤ ਸਿੰਘ ਕਸੇਲ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ 5 ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਕਸੇਲ ਵਿਖੇ ਕੀਤਾ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਚੇਅਰਮੈਨ ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਸਤਨਾਮ ਸਿੰਘ ਬਾਠ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਗੰਡੀਵਿੰਡ ਚੇਅਰਮੈਨ ਤੇਗਾ ਸਿੰਘ ਸੋਹਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸੋਨੂੰ ਬਰਾੜ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ, ਸਾਬਕਾ ਸਰਪੰਚ ਸੁਰਜੀਤ ਸਿੰਘ ਮੀਆਂਪੁਰ, ਹਰਦਿਆਲ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਲਖਪਾਲ ਸਿੰਘ ਲਾਲੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਗਿਆਨੀ ਸੁਖਰਾਜ ਸਿੰਘ ਸੋਹਲ ਸਮੇਤ ਹਲਕੇ ਦੇ ਅਕਾਲੀ ਵਰਕਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਨਵੀਂ ਕਾਰਜਕਾਰਨੀ ਦਾ ਗਠਨ <br/> ਅਗਲੀ ਖ਼ਬਰ ਪਿੰਡ ਪੱਧਰੀ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।