29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੂੰ ਹਾਕੀ ਖੇਡ ਪ੍ਰਤੀ ਕੀਤਾ ਜਾਗਰੂਕ <br/>

ਅਜੀਤ ਡੈਸਕ 06-06-2026
ਹਰੀਕੇ ਪੱਤਣ, 5 ਜੂਨ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਖਿਡਾਰੀਆਂ ਨੂੰ ਹਾਕੀ ਉਲੰਪੀਅਨ ਵਿਚ ਸਟੇਟ ਐਵਾਰਡ ਪ੍ਰਾਪਤ, 3 ਹਾਕੀ ਵਿਸ਼ਵ ਕੱਪ ਤੇ 2 ਏਸ਼ੀਆ ਕੱਪ ਵਿਜੇਤਾ ਅਤੇ ਰਾਊਾਡ ਗਲਾਸ ਅਕੈਡਮੀ ਦੇ ਅਸਿਸਟੈਂਟ ਬਲਵਿੰਦਰ ਸਿੰਘ ਸ਼ਮੀ ਅਤੇ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੇ ਮੁੱਖ ਕੋਚ ਕੁਲਜੀਤ ਸਿੰਘ ਨੇ ਹਾਕੀ ਖੇਡ ਪ੍ਰਤੀ ਜਾਗਰੂਕ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਾਕੀ ਦੇ ਖੇਤਰ ਵਿਚ ਮਿਹਨਤ ਕਰਕੇ ਇਕ ਸਰਵਉੱਚ ਖਿਡਾਰੀ ਬਣ ਕੇ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਜੁਆਇੰਟ ਸਪੋਰਟਸ ਡਾਇਰੈਕਟਰ ਦਪਿੰਦਰ ਸਿੰਘ ਅਤੇ ਹਾਕੀ ਦੇ ਮੁੱਖ ਕੋਚ ਸ੍ਰੀਮਤੀ ਰਮਨਦੀਪ ਕੌਰ ਨੇ ਖਿਡਾਰੀਆਂ ਅਤੇ ਸਕੂਲ ਦੇ ਹਾਕੀ ਕੋਚ ਗੁਰਮੀਤ ਸਿੰਘ ਨੂੰ ਹਾਕੀ ਖੇਡ ਪ੍ਰਤੀ ਉਤਸ਼ਾਹਿਤ ਕੀਤਾ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਆਏ ਮੁੱਖ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਚੀਫ਼ ਖ਼ਾਲਸਾ ਦੀਵਾਨ ਵਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਡੀ. ਪੀ. ਓ. ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਕੱਲ੍ਹ ਹੋਵੇਗੀ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।