25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬੀ. ਐੱਸ. ਐੱਫ. ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

ਬੀ. ਐੱਸ. ਐੱਫ. ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ ਕਲਾਂ ਤੇ ਹੋਰ ਆਗੂ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 06-06-2026
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐੱਸ. ਐੱਫ. ਐਕਸ ਸਰਵਿਸਮੈਨ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸੇਵਾਮੁਕਤ ਬੀ.ਐੱਸ.ਐੱਫ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸੇਵਾਮੁਕਤ ਬੀ.ਐੱਸ.ਐੱਫ. ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ, ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਰਿਟਾਇਰਮੈਂਟ ਤੋਂ ਬਾਅਦ ਵੀ ਕਈ ਅਜਿਹੇ ਮਸਲੇ ਹਨ, ਜਿਨ੍ਹਾਂ ਦਾ ਹੱਲ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਸਰਕਾਰ ਨੂੰ ਇਸ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਕੋਰੋਨਾ ਕਾਲ ਦੌਰਾਨ ਰੋਕੇ ਗਏ 18 ਮਹੀਨਿਆਂ ਦੇ ਡੀ.ਏ (ਏਰੀਅਰ) ਦਾ ਭੁਗਤਾਨ ਜਲਦ ਤੋਂ ਜਲਦ ਕੀਤਾ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਾਬਕਾ ਫ਼ੌਜੀਆਂ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਜਵਾਨਾਂ ਨਾਲ ਸਬੰਧਿਤ ਹੋਰਨਾਂ ਲੰਬਿਤ ਮੰਗਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ | ਇਸ ਮੌਕੇ ਬਲਕਾਰ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵੰਤ ਸਿੰਘ ਪ੍ਰਧਾਨ ਗੁਰਦਾਸਪੁਰ, ਗੁਲਜ਼ਾਰ ਸਿੰਘ, ਇਕਬਾਲ ਸਿੰਘ ਸਕੱਤਰ, ਜਸਪਾਲ ਸਿੰਘ, ਜਰਨੈਲ ਸਿੰਘ ਅਜਨਾਲਾ, ਪਲਵਿੰਦਰ ਸਿੰਘ ਜੱਜੇ, ਬੀਬੀ ਰੀਟਾ ਰੋਖੇ, ਅਮਰੀਕ ਕੌਰ, ਦਲਜੀਤ ਕੌਰ, ਸੁਰਿੰਦਰ ਕੌਰ, ਬੀਬੀ ਭੋਲੀ ਅਤੇ ਪਰਮਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਲੀਪੁਰ ਕਲਾਂ ਦੀ ਪੰਚਾਇਤ ਨੇ ਜੰਮੂ ਕੱਟੜਾ ਹਾਈਵੇਅ ਬਣਾ ਰਹੀ ਕੰਪਨੀ 'ਤੇ ਜਬਰੀ ਪੰਚਾਇਤੀ ਜ਼ਮੀਨ 'ਚੋਂ ਟਿੱਪਰ ਲੰਘਾਉਣ... ਅਗਲੀ ਖ਼ਬਰ ਐੱਸ. ਆਈ. ਆਰ. ਸੰਬੰਧੀ ਹਲਕਾ ਅਜਨਾਲਾ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ-ਐਸ. ਡੀ. ਐਮ ਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।