27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਤਾਜ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ 'ਚੋਂ ਸੋਨ ਤਗਮਾ ਜਿੱਤਿਆ <br/>

ਅਜੀਤ ਡੈਸਕ 07-06-2026

ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ)-ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿਚ ਗੋਲਡ ਮੈਡਲ ਜੇਤੂ ਗੁਰਤਾਜ ਸਿੰਘ ਸਪੁੱਤਰ ਹਰਪਾਲ ਸਿੰਘ ਦਾ ਪਿੰਡ ਲਾਖਣਾ ਪੁੱਜਣ 'ਤੇ ਪੰਜਾਬ ਰਾਜ ਗੋਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਅਤੇ ਪਿੰਡ ਵਾਸੀਆਂ ਨੇ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਅੱਜ ਇਸ ਨੌਜਵਾਨ ਨੇ ਮੇਰੇ ਪਿੰਡ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਅਤੇ ਉਨ੍ਹਾਂ ਅਤੇ ਪਿੰਡ ਵਾਸੀਆਂ ਨੂੰ ਗੁਰਤਾਜ ਸਿੰਘ 'ਤੇ ਮਾਣ ਹੈ | ਇਸ ਮੌਕੇ ਉਨ੍ਹਾਂ ਵਲੋਂ ਗੁਰਤਾਜ ਸਿੰਘ ਨੂੰ ਸਨਮਾਨਿਤ ਕਰਦਿਆਂ ਲੱਡੂ ਵੰਡ ਕੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ | ਇਥੇ ਦੱਸਣਾ ਬਣਦਾ ਹੈ ਕਿ ਹੁਣ ਗੁਰਤਾਜ ਸਿੰਘ ਆਗਾਮੀ ਇਟਲੀ ਵਿਚ ਹੋਣ ਵਾਲੀ ਚੈਂਪੀਅਨਸ਼ਿਪ ਵਿਚ ਭਾਰਤ ਦੀ ਮੇਜ਼ਬਾਨੀ ਕਰੇਗਾ | ਇਸ ਮੌਕੇ ਗੱਲਬਾਤ ਕਰਦਿਆਂ ਗੁਰਤਾਜ ਸਿੰਘ ਨੇ ਦੱਸਿਆ ਕਿ ਉਸ ਨੂੰ ਬਹੁਤ ਖੁਸ਼ੀ ਹੋ ਰਹੀ ਹੈ, ਉਸਨੇ ਇਹ ਕਾਮਯਾਬੀ ਹਾਸਲ ਕੀਤੀ ਹੈ ਤੇ ਆਪਣੇ ਪਿੰਡ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਇਟਲੀ ਵਿਚ ਹੋਣ ਵਾਲੀ ਚੈਂਪੀਅਨਸ਼ਿਪ ਵਿਚ ਵਧੀਆ ਪ੍ਰਦਰਸ਼ਨ ਕਰਕੇ ਮੈਡਲ ਹਾਸਲ ਕਰੇਗਾ | ਇਸ ਮੌਕੇ ਬਲਜੀਤ ਸਿੰਘ ਭੰਡਾਲ, ਸਵਰਨ ਸਿੰਘ ਆੜ੍ਹਤੀ, ਗੁਰਦਾਸ ਸਿੰਘ ਢੋਲਣ, ਸੇਵਾ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਮੋਹਰੀ ਬਣ ਕੇ ਵੱਡੇ ਸੇਵਾ ਕਾਰਜ 'ਚ ਜੁਟੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ <br/> ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਜੂਨ 1984 ਦੇ ਘੱਲੂਘਾਰੇ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।