26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ <br/>

ਅਜੀਤ ਡੈਸਕ 07-06-2026

ਤਰਨ ਤਾਰਨ, 6 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਝਬਾਲ ਤੋਂ ਜਗਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠਾ, ਬਲਜੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਝਬਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਜਸਮਤਪੁਰ ਰੋਹੀ ਪੁਲ ਨਜ਼ਦੀਕ ਨਾਕਾਬੰਦੀ ਦੌਰਾਨ ਸੁਖਦੇਵ ਸਿੰਘ ਪੁੱਤਰ ਕਿਰਨ ਕੁਮਾਰ ਵਾਸੀ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਨੂੰ ਕਾਬੂ ਕਰੇਕ ਉਸ ਪਾਸੋਂ ਇਕ ਦੇਸੀ ਪਿਸਤੌਲ 12 ਬੋਰ ਸਮੇਤ 1 ਕਾਰਤੂਸ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਕਾਸ਼ਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਤੁੜ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਭਾਗ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਲਟੋਹਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇੱਟਾਂ ਵਾਲ ਭੱਠਾ ਭੂਰਾ ਕੋਹਨਾ ਤੋਂ ਜੋਧਬੀਰ ਸਿੰਘ ਪੁੱਤਰ ਬਲਰਾਮ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 84 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਚਮਿਆਰ ਰੋਡ ਪੱਟੀ ਤੋਂ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਵਰਿੰਦਰ ਸਿੰਘ ੁਪੱਤਰ ਹਰਦੇਵ ਸਿੰਘ ਵਾਸੀ ਮਕਬੂਲਪੁਰਾ ਅੰਮਿਤ੍ਰਸਰ ਅਤੇ ਗੁਰਲਾਲ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਸਰਹਾਲੀ ਕਲਾਂ ਦੋਵੇਂ ਅੰਮਿ੍ਤਸਰ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਪਿੰਡਾਂ ਵਿਚ ਸਪਲਾਈ ਕਰਦੇ ਹਨ ਅਤੇ ਅੱਜ ਵੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਹਨ ਤਾਂ ਤੁਰੰਤ ਉਨ੍ਹਾਂ ਬੱਸ ਅੱਡਾ ਸੇਰੋਂ ਨਜ਼ਦੀਕ ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰੇਕ ਉਨ੍ਹਾਂ ਪਾਸੋਂ 10400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਹਵੇਲੀ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਿਆਂ ਗੇਟ ਤੋੜਿਆ, ਕੰਧ ਢਾਹੀ <br/> ਅਗਲੀ ਖ਼ਬਰ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।