26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ <br/>

ਅਜੀਤ ਡੈਸਕ 07-06-2026
ਝਬਾਲ, 6 ਜੂਨ (ਸੁਖਦੇਵ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦਿਵਸ਼ ਨੂੰ ਸਮਰਪਿਤ ਮੀਰੀ ਪੀਰੀ ਹਾਲ ਵਿਖੇ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ | ਉਪਰੰਤ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜੂਨ 1984 ਦੇ ਘੱਲੂਘਾਰੇ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਅਮਰਬੀਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਬਾਬਾ ਬਿਕਰਮਜੀਤ ਸਿੰਘ, ਨਿਰਮਲ ਸਿੰਘ, ਗੁਰਭਾਗ ਸਿੰਘ ਗੰਡੀਵਿੰਡ, ਪ੍ਰਗਟ ਸਿੰਘ ਅਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਆਪਣੇ ਹੱਕਾਂ ਦੀ ਖ਼ਾਤਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ 'ਤੇ ਅੰਨ੍ਹਾ ਤਸ਼ੱਦਦ ਜਾਲਮਪੁਣੇ ਦੀ ਸਿਖਰ - ਜਥੇ. ਨਾਗ... ਅਗਲੀ ਖ਼ਬਰ ਬੇਰੁਜ਼ਗਾਰਾਂ ਲਾਈਨਮੈਨਾਂ 'ਤੇ ਕੀਤੇ ਗਏ ਲਾਠੀਚਾਰਜ ਨਾਲ ਸੂਬਾ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ- ਕੰਚਨਪ੍ਰੀਤ ਕੌਰ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।