25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਸਰਕਾਰ ਵਲੋਂ ਕੀਤੀ ਲਾਠੀਚਾਰਜ ਦੀ ਨਿੰਦਾ <br/>

ਅਜੀਤ ਡੈਸਕ 07-06-2026
ਤਰਨ ਤਾਰਨ, 6 ਜੂਨ (ਪਰਮਜੀਤ ਜੋਸ਼ੀ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਪੰਜਾਬ ਦੇ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੇਕੇ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਤਖਤ ਮਲ ਤੇ ਪ੍ਰੈਸ ਸਕੱਤਰ ਜਤਿੰਦਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਜਾਬਰ ਕਿਰਦਾਰ ਦਿਨੋਂ ਦਿਨ ਬੇਪਰਦ ਹੁੰਦਾ ਜਾ ਰਿਹਾ ਹੈ | ਜੇ ਪੰਜਾਬ ਸਰਕਾਰ ਤੋਂ ਲੋਕ ਆਪਣਾ ਹੱਕ ਮੰਗਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਲਾਈਨਮੈਨਾਂ ਉਪਰ ਪੁਲਿਸ ਵਲੋਂ ਜੋ ਲਾਠੀਚਾਰਜ ਕੀਤਾ ਗਿਆ ਹੈ, ਉਹ ਬਹੁਤ ਮੰਦਭਾਗਾ ਤੇ ਨਿੰਦਨਣਯੋਗ ਹੈ | ਉਨ੍ਹਾਂ ਕਿਹਾ ਕਿ ਸਰਕਾਰ ਰੁਜ਼ਗਾਰ ਦੇਣ ਦੀ ਬਜਾਏ ਨੌਜਵਾਨਾਂ ਨੂੰ ਲਾਠੀਆਂ ਨਾਲ ਕੁੱਟ ਰਹੀ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ ਤੇ ਸਰਕਾਰ ਨੂੰ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਨਹੀਂ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ 40 ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਗੋਲਕ 'ਚੋਂ ਪੈਸੇ ਚੋਰੀ ਕਰਨ ਵਾਲਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।