25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਡ ਭੂਰਾ ਕੋਹਨਾ 'ਚ ਸੰਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 07-06-2026
ਖੇਮਕਰਨ, 6 ਜੂਨ (ਰਾਕੇਸ਼ ਕੁਮਾਰ ਬਿੱਲਾ)-ਅੰਮਿ੍ਤਸਰ ਵਿਖੇ ਸੰਨ 1984 ਦੇ ਸਾਕਾ ਨੀਲਾ ਤਾਰਾ ਦੇ ਸਮੂੰਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਇਲਾਕੇ ਦੀਆਂ ਸੰਗਤਾਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਯਾਦ ਕੀਤਾ | ਇਸ ਸਮੇਂ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਮੈਂਬਰ ਐੱਸ.ਜੀ.ਪੀ.ਸੀ., ਬੀਬੀ ਸਤਵੰਤ ਕੌਰ ਸਪੁੱਤਰੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਅਤੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਜੂਨ '84 ਦੇ ਸ਼ਹੀਦਾਂ ਦੀ ਸਿੱਖੀ ਪ੍ਰਤੀ ਨਿਸ਼ਠਾ, ਆਪਣਾ ਹੱਕਾਂ ਪ੍ਰਤੀ ਸੁਹਿਰਦਤਾ ਅਤੇ ਲਾਸਾਨੀ ਸ਼ਹਿਆਦਤ ਨੂੰ ਸਿਜਦਾ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਭੁੱਲ ਨਹੀਂ ਸਕਦੀ | ਇੰਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਹਰ ਸਾਲ ਸੰਗਤਾਂ ਦੇਸ਼ ਵਿਦੇਸ਼ 'ਚ ਹੋਰ ਉਤਸ਼ਾਹ ਨੂੰ ਯਾਦ ਕਰਦੀਆਂ ਰਹਿਣਗੀਆਂ | ਸਮਾਗਮ ਦੇ ਅੰਤ ਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਨੂੰ ਸੰਗਤਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਭਾਈ ਸੁਖਦੇਵ ਸਿੰਘ ਭੂਰਾ, ਬਾਬਾ ਆਤਮਦੇਵ ਸਿੰਘ, ਸੂਬੇਦਾਰ ਗੁਰਚਰਨ ਸਿੰਘ, ਸਰਪੰਚ ਜੈਮਲ ਸਿੰਘ ਕਲਸੀਆਂ ਖੁਰਦ, ਸਰਪੰਚ ਸੁਖਵਿੰਦਰ ਸਿੰਘ ਬੱਬੂ ਮਹਿਲ, ਮੇਹਰ ਸਿੰਘ ਕਲੰਜਰ, ਹਰਭਜਨ ਸਿੰਘ ਮਨਾਵਾਂ, ਸੁਖਚੈਨ ਸਿੰਘ ਸੈਕਟਰੀ, ਸੁਰਿੰਦਰ ਸਿੰਘ ਉਦੋਕੇ, ਗੁਰਪ੍ਰੀਤ ਸਿੰਘ ਮਰਗਿੰਦਪੁਰਾ, ਜਗਬੀਰ ਸਿੰਘ ਪਹਿਲਵਾਨਕੇ, ਡਾ.ਜਰਨੈਲ ਸਿੰਘ ਭੁੱਲਰ, ਹਰਜਿੰਦਰ ਸਿੰਘ ਯੂ.ਐੱਸ.ਏ., ਬਲਦੇਵ ਸਿੰਘ ਭਾਈ ਲੱਧੂ, ਸੁਖਦੇਵ ਸਿੰਘ ਭੈਣੀ ਮੱਸਾ ਸਿੰਘ, ਅਮੋਲਕ ਸਿੰਘ ਭੈਣੀ ਮੱਸਾ ਸਿੰਘ, ਸ਼ਮਸ਼ੇਰ ਸਿੰਘ ਆਸਲ, ਹਰਪਾਲ ਸਿੰਘ ਮਾਹਣੇਕੇ ਅਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਫੇਜ਼-2 ਤਹਿਤ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਸਰਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 17ਵੇਂ ਦਿਨ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।