24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਧਾਲੀਵਾਲ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਿਜਲੀ ਸੁਧਾਰਾਂ ਦਾ ਜਾਇਜ਼ਾ ਲਿਆ <br/>

ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਪ ਦੇ ਸੂਬਾ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ | ਤਸਵੀਰ : ਸੰਧੂ <br/> 07-06-2026
ਗੱਗੋਮਾਹਲ/ਰਮਦਾਸ, 6 ਜੂਨ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ 'ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਬੇਹਤਰ ਬਣਾਉਣ ਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ ਨਵੇ ਕੀਰਤੀਮਾਨ ਸਥਾਪਿਤ ਕਰਨ ਹਿੱਤ ਹਲਕੇ ਦੇ ਇਤਿਹਾਸਿਕ ਨਗਰ ਰਮਦਾਸ ਵਿਖੇ ਪਾਵਰ ਕਾਮ ਦੇ ਬਾਰਡਰ ਰੇਂਜ ਚੀਫ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ, ਨਿਗਰਾਨ ਇੰਜੀ: ਬਲਕਾਰ ਸਿੰਘ, ਅਜਨਾਲਾ ਡਵੀਜਨ ਦੇ ਵਧੀਕ ਨਿਗਰਾਨ ਇੰਜੀ: ਕਮ ਐਕਸੀਅਨ ਅਨੀਸ਼ ਸਿੰਘ ਸਮੇਤ ਸਥਾਨਕ ਪਾਵਰਕਾਮ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਉਪਰੰਤ ਗੱਲਬਾਤ ਦੌਰਾਨ ਧਾਲੀਵਾਲ ਨੇ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ 'ਚ ਬਿਜਲੀ ਸੁਧਾਰਾਂ ਲਈ ਜਾਰੀ ਕੀਤੇ ਫੰਡਾਂ ਤੋਂ ਇਲਾਵਾ 25 ਕਰੋੜ ਦੀ ਹੋਰ ਰਾਸ਼ੀ ਜਾਰੀ ਕੀਤੀ ਹੈ ਜਿਸ ਸੰਬੰਧ ਵਿਚ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਰਾਸ਼ੀ ਨਾਲ ਬਿਜਲੀ ਸਬ ਡਵੀਜਨਾਂ ਅਜਨਾਲਾ, ਰਮਦਾਸ, ਗੱਗੋਮਾਮਲ, ਚੱਕ ਡੋਗਰਾਂ, ਝੰਡੇਰ ਆਦਿ ਦੇ ਅਧਿਕਾਰ ਖੇਤਰ 'ਚ ਗਰਿੱਡਾਂ, ਖੰਭਿਆਂ, ਢਿੱਲੀਆਂ ਤਾਰਾਂ ਦੇ ਨਵੀਨੀਕਰਨ ਲਈ ਤੇ ਵੋਲਟਜ ਵਿਚ ਸੁਧਾਰ ਲਈ ਯੋਜਨਾ ਉਲੀਕੀ ਗਈ ਹੈ | ਇਸੇ ਤਰ੍ਹਾਂ ਰਮਦਾਸ ਦੇ ਪਾਵਰਕਾਮ ਸਬ ਡਵੀਜਨ ਵਿਚ ਪੈਂਦੇ ਸ਼ਹਿਰੀ ਤੇ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਬਿਜਲੀ ਖੰਭਿਆਂ ਦੀ ਉਚਾਈ ਤੇ ਤਾਰਾਂ ਢਿੱਲੀਆਂ ਹੋਣ ਨਾਲ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਦੇ ਸਾਰੇ ਖੰਭੇ 11 ਮੀਟਰ ਉੱਚੇ ਕਰਨ ਦਾ ਜਾਇਜ਼ਾ ਲਿਆ | ਇਸੇ ਤਰ੍ਹਾਂ ਸਾਉਣੀ ਦੀ ਫ਼ਸਲ ਨੂੰ ਮੁੱਖ ਰੱਖਦਿਆਂ ਖੇਤੀ ਟਿਊਬਵੈਲਾਂ ਦੀ ਬਿਜਲੀ ਸਪਲਾਈ ਯਕੀਨੀ ਬਣਾਉਣ, ਟਰਾਂਸਫਾਰਮਰ ਖ਼ਰਾਬ ਹੋਣ ਜਾਂ ਸੜਣ ਦੀ ਸੂਰਤ ਵਿਚ ਤੁਰੰਤ ਲੋੜੀਂਦੇ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਨੇ ਬਿਨਾਂ ਸ਼ਰਤ 600 ਯੂਨਿਟ ਬਿਜਲੀ ਮੁਆਫ ਕਰਨ ਦੇ ਨਾਲ-ਨਾਲ ਗੋਇੰਦਵਾਲ ਵਿਖੇ ਲੱਗੇ ਨਿੱਜੀ ਪਲਾਂਟ ਨੂੰ 1100 ਕਰੋੜ ਰੁਪਏ ਵਿਚ ਖ੍ਰੀਦ ਕੇ ਬਿਜਲੀ ਸਪਲਾਈ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਇਸ ਤੋਂ ਇਲਾਵਾ ਲੋਕ ਸਹੂਲਤਾਂ ਲਈ 10 ਲੱਖ ਰੁਪਏ ਦਾ ਮੁਫਤ ਬੀਮਾਂ, ਮੁਫਤ ਇਲਾਜ ਲਈ ਆਮ ਆਦਮੀ ਕਲੀਨਿਕ, ਮੇਰੀ ਰਸੋਈ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫਤ ਰਾਸ਼ਨ, ਹਰੇਕ ਔਰਤ ਨੂੰ 100 ਤੇ ਦਲਿਤ ਸ਼੍ਰੇਣੀ ਨੂੰ 1500 ਰੁਪਏ ਦੀ ਰਾਸ਼ੀ ਔਰਤਾਂ ਨੂੰ ਪ੍ਰਤੀ ਮਹੀਨਾ ਦੇਣ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਸਹੂਲਤਾਂ ਦੀ ਰਾਜਨੀਤੀ ਕੀਤੀ ਹੈ ਤੇ ਇਹ ਸਹੂਲਤਾਂ ਸਮੇਤ ਵਿਕਾਸ ਤੇ ਰੁਜਗਾਰ ਦੀ ਰਾਜਨੀਤੀ ਤੇ ਅਗਾਮੀ ਵਿਧਾਨ ਸਭਾ ਚੋਣਾ 'ਚ ਵੋਟਰਾਂ ਦਾ ਫਤਵਾ ਹਾਸਿਲ ਕਰਕੇ ਦੁਬਾਰਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ ਹੈ | ਇਸ ਮੌਕੇ ਉਨ੍ਹਾਂ ਨਾਲ ਪਾਵਰਕਾਮ ਦੇ ਅਧਿਕਾਰੀ ਤੇ ਇਲਾਕੇ ਦੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ <br/> ਅਗਲੀ ਖ਼ਬਰ ਹਲਕਾ ਮਜੀਠਾ ਵਿਚ ਪੋਸਟਰਾਂ ਦੀ ਜੰਗ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ : ਸੱਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।