28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਉਦਘਾਟਨ ਸਮਾਰੋਹ ਕਰਵਾਇਆ

ਅਜੀਤ ਡੈਸਕ 08-06-2026
ਗੋਇੰਦਵਾਲ ਸਾਹਿਬ, 7 ਜੂਨ (ਸਕੱਤਰ ਸਿੰਘ ਅਟਵਾਲ)- ਕਾਰ ਸੇਵਾ ਸੰਪਰਦਾਇ ਬਾਬਾ ਸ਼ਬੇਗ ਸਿੰਘ ਚਰਨ ਬਾਗ਼ ਵਾਲਿਆਂ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਣਾਈ ਗਈ ਠੰਡੇ ਜਲ ਦੀ ਛਬੀਲ ਦਾ ਉਦਘਾਟਨ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ ਗਿਆ | ਇਸ ਮੌਕੇ ਭਾਈ ਸੁਖਦੇਵ ਸਿੰਘ ਵਲੋਂ ਅਰਦਾਸ ਉਪਰੰਤ ਸੰਗਤ ਲਈ ਛਬੀਲ ਦੀ ਆਰੰਭਤਾ ਕੀਤੀ ਗਈ | ਛਬੀਲ ਦਾ ਉਦਘਾਟਨ ਕਰਨ ਪਹੁੰਚੇ ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਕੁਲਦੀਪ ਸਿੰਘ ਔਲਖ, ਬਲਵਿੰਦਰ ਸਿੰਘ ਵੇਈਾਪੂਈਾ, ਅਲਵਿੰਦਰਪਾਲ ਸਿੰਘ ਪੱਖੋਕੇ, ਅਮਰਜੀਤ ਸਿੰਘ ਬੰਡਾਲਾ, ਕੁਲਦੀਪ ਸਿੰਘ ਲਹੌਰੀਆ ਦਾ ਬਾਬਾ ਸੁਬੇਗ ਸਿੰਘ ਅਤੇ ਮੈਨੇਜਰ ਸਰਬਦਿਆਲ ਸਿੰਘ ਵਲੋਂ ਸਿਰੋਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਅਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੁੰਡਾਪਿੰਡ ਨੇ ਦੱਸਿਆ ਕਿ ਬਾਬਾ ਸੁਬੇਗ ਸਿੰਘ ਵਲੋਂ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਛਬੀਲ ਦਾ ਨਿਰਮਾਣ ਕੀਤਾ ਗਿਆ ਜਿਸ ਨਾਲ ਸੰਗਤ ਨੂੰ ਵੱਡੀ ਸਹੂਲਤ ਮਿਲੀ ਹੈ | ਇਸ ਮੌਕੇ ਭਾਈ ਰੁਪਿੰਦਰ ਸਿੰਘ ਲੁਧਿਆਣਾ ਵਲੋਂ ਛਬੀਲ ਲਈ ਵਾਟਰ ਕੂਲਰ ਦੀ ਸੇਵਾ ਦਿੱਤੀ ਗਈ | ਕਾਰ ਸੇਵਾ ਚਰਨ ਬਾਗ਼ ਦੇ ਮੁੱਖ ਸੇਵਾਦਾਰ ਬਾਬਾ ਦਵਿੰਦਰ ਸਿੰਘ, ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਦੁਆਰ 'ਤੇ ਬਣਾਈ ਛਬੀਲ ਦੀ ਸੇਵਾ ਗਰਮੀ ਨੂੰ ਮੁੱਖ ਰੱਖਦਿਆਂ ਸਾਰਾ ਦਿਨ ਚੱਲਿਆ ਕਰੇਗੀ | ਇਸ ਮੌਕੇ ਬਾਬਾ ਅਮਰੀਕ ਸਿੰਘ, ਅਕਾਊਾਟੈਂਟ ਲਵਪ੍ਰੀਤ ਸਿੰਘ, ਰਸ਼ਪਾਲ ਸਿੰਘ ਰਾਣੀਵਲਾਹ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਾਬਕਾ ਮੈਨੇਜ਼ਰ ਦਵਿੰਦਰ ਸਿੰਘ, ਗੁਰਜੀਤ ਸਿਘ, ਬਲਕਾਰ ਸਿੰਘ ਬਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਕੀਤਾ ਬੇਮਿਸਾਲ ਪ੍... ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ ਦੀ ਅਣਮੁਨੱਖੀ ਕੁੱਟਮਾਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।