28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਕੀਤਾ ਬੇਮਿਸਾਲ ਪ੍ਰਦਰਸ਼ਨ <br/>

ਅਜੀਤ ਡੈਸਕ 08-06-2026
ਗੋਇੰਦਵਾਲ ਸਾਹਿਬ, 7 ਜੂਨ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਹੋਣਹਾਰ ਵਿਦਿਆਰਥਣ ਜੈਸਮਿਨ ਕੌਰ ਨੇ ਪੰਜਾਬ ਸ਼ੋਤੋਕਾਨ ਕਰਾਟੇ ਆਰਗਨਾਈਜ਼ੇਸ਼ਨ ਵਲੋਂ ਅੰਮਿ੍ਤਸਰ ਵਿਖੇ ਕਰਵਾਈ ਗਈ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 13 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਭਾਗ ਲਿਆ | ਸਖ਼ਤ ਮੁਕਾਬਲਿਆਂ ਦੌਰਾਨ ਵਿਦਿਆਰਥਣ ਜੈਸਮਿਨ ਕੌਰ ਸਪੁੱਤਰੀ ਕਰਨੈਲ ਸਿੰਘ ਜਮਾਤ ਅੱਠਵੀਂ ਨੇ ਆਪਣੀ ਮਿਹਨਤ ਅਤੇ ਕੋਚ ਗੁਰਪ੍ਰੀਤ ਰੋਜ਼ੀ ਦੀ ਸਹੀ ਸੇਧ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕਰਕੇ ਟਰਾਫੀ, ਮੈਡਲ ਅਤੇ ਸਰਟੀਫਿਕੇਟ ਹਾਸਲ ਕੀਤਾ | ਜੈਸਮੀਨ ਕੌਰ ਦੀ ਇਸ ਉਪਲੱਬਧੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਨੇ ਜੈਸਮੀਨ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਵਾਲੀ ਗੱਲ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਪ੍ਰਾਪਤ ਕੀਤੀਆਂ ਸਫ਼ਲਤਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਦਰਸਾਉਂਦੀਆਂ ਹਨ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਨੀਸ਼ਾ ਸੂਦ ਨੇ ਵੀ ਜੈਸਮਿਨ ਕੌਰ ਦੀ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜੈਸਮੀਨ ਦੀ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਤੇ ਉਨ੍ਹਾਂ ਨੂੰ ਵੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰੇਗੀ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰੇਗੀ |

ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਪਿੰਡ ਚੰਬਾ ਕਲਾਂ ਤੋਂ 55 ਤੋਂ ਵੱਧ ਟਕਸਾਲੀ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਉਦਘਾਟਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।