26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 15 ਤੋਂ 18 ਜੂਨ ਤੱਕ ਲਗਾਇਆ ਜਾਵੇਗਾ ਸਾਲਾਨਾ ਲੰਗਰ-ਬਾਬਾ ਜੋਧਬੀਰ ਸਿੰਘ

ਅਜੀਤ ਡੈਸਕ 08-06-2026
ਅਜਨਾਲਾ, 7 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਾਲਾਨਾ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ | ਸਰਕਾਰੀ ਕਾਲਜ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਜੋਧਬੀਰ ਸਿੰਘ ਵਲੋਂ ਲੰਗਰ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਬਾਬਾ ਜੋਧਬੀਰ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਹ ਸਾਲਾਨਾ ਲੰਗਰ 15, 16, 17 ਅਤੇ 18 ਜੂਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚਣ ਵਾਲੀਆਂ ਹਜ਼ਾਰਾਂ ਸੰਗਤਾਂ ਲਈ ਚਾਹ, ਠੰਢਾ ਮਿੱਠਾ ਜਲ, ਲੰਗਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਲੰਗਰ ਲਈ ਲੋੜੀਂਦੀਆਂ ਰਸਦਾਂ, ਬਰਤਨ ਅਤੇ ਹੋਰ ਸਮਗਰੀ ਸਮੇਤ ਸੇਵਾਦਾਰਾਂ ਦਾ ਇਕ ਵੱਡਾ ਜਥਾ 11 ਜੂਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਵੇਗਾ, ਜੋ ਉੱਥੇ ਪਹੁੰਚ ਕੇ ਲੰਗਰ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਵੇਗਾ | ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਅਤੇ ਸੇਵਾਦਾਰਾਂ ਦੀ ਨਿਸ਼ਕਾਮ ਸੇਵਾ ਸਦਕਾ ਹਰ ਸਾਲ ਇਹ ਲੰਗਰ ਬੜੀ ਸਫਲਤਾ ਨਾਲ ਲਗਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਇਸ ਨੂੰ ਹੋਰ ਵਧੇਰੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾ ਰਹੇ ਹਨ | ਬਾਬਾ ਜੋਧਬੀਰ ਸਿੰਘ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਤਨ, ਮਨ ਅਤੇ ਧਨ ਨਾਲ ਇਸ ਮਹਾਨ ਸੇਵਾ ਵਿਚ ਆਪਣਾ ਯੋਗਦਾਨ ਪਾਉਣ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਸਾਬਕਾ ਸਰਪੰਚ ਅਮਰਜੀਤ ਸਿੰਘ ਨੰਗਲ, ਨੰਬਰਦਾਰ ਕਸ਼ਮੀਰ ਸਿੰਘ ਫੁੱਲੇਚੱਕ, ਧਰਮਿੰਦਰ ਸਿੰਘ ਨੰਗਲ, ਮਹਿਲ ਸਿੰਘ ਕਮੀਰਪੁਰਾ, ਰਣਜੀਤ ਸਿੰਘ ਰਾਣਾ ਪਟਵਾਰੀ, ਜੋਬਨਪ੍ਰੀਤ ਸਿੰਘ ਫੁੱਲੇਚੱਕ, ਬਲਬੀਰ ਸਿੰਘ ਪੰਡੋਰੀ ਅਤੇ ਮੰਨੂੰ ਸ਼ਾਹ ਆਦਿ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਪਰਿਵਾਰ ਵਲੋਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋ... ਅਗਲੀ ਖ਼ਬਰ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।