26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਥੇਦਾਰ ਜਲਾਲ ਉਸਮਾ ਪਰਿਵਾਰ ਵਲੋਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 08-06-2026
ਬਾਬਾ ਬਕਾਲਾ ਸਾਹਿਬ, 7 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਗੁ: ਸ਼ੀਸ਼ ਮਹਿਲ ਸਾਹਿਬ ਵਿਖੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਅਤੇ ਸਮੁੱਚੀ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ, ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਜਥੇ. ਜਲਾਲ ਉਸਮਾ ਮੈਂਬਰ ਨੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਇਸ ਮੌਕੇ ਜ: ਜਲਾਲ ਉਸਮਾ ਦੇ ਸਪੁੱਤਰ ਕਾਕਾ ਗੁਰੂਵਰਜੀਤ ਸਿੰਘ ਜਲਾਲ ਉਸਮਾ ਦੇ ਜਨਮ ਦਿਨ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਲੰਬੀ ਉਮਰ ਲਈ ਕਾਮਨਾ ਕੀਤੀ | ਇਸ ਮੌਕੇ ਬੀਬੀ ਗੁਰਵਿੰਦਰ ਕੌਰ ਜਲਾਲਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਪ੍ਰਤਾਪ ਸਿੰਘ, ਭਾਈ ਹਰਦੇਵ ਸਿੰਘ ਹੈੱਡਗ੍ਰੰਥੀ, ਹਰਪ੍ਰੀਤ ਸਿੰਘ ਹੈਪੀ ਕਜਾਰੀਆ ਟਾਇਲ ਵਾਲੇ, ਸੁਖਵਿੰਦਰ ਸਿੰਘ ਬੁਤਾਲਾ, ਸਰਵਣ ਸਿੰਘ ਖਾਨਪੁਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਸਰਬਜੀਤ ਸਿੰਘ ਪੱਡਾ, ਜੋਗਿੰਦਰ ਸਿੰਘ ਪਾਇਲਟ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਲਵਪ੍ਰੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਅਤੇ ਹੋਰ ਹਾਜ਼ਰ ਸੀ |
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ 20 ਜੂਨ ਨੂੰ -ਸਿੰਘ... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 15 ਤੋਂ 18 ਜੂਨ ਤੱਕ ਲਗਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।