05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਨੂੰ ਭਾਰਤ ਵਿਚੋਂ ਸਰਬ-ਉੱਤਮ ਸਕੂਲ ਹੋਣ ਦਾ ਮਾਣ ਪ੍ਰਾਪਤ ਹੋਇਆ <br/>

ਅਜੀਤ ਡੈਸਕ 09-06-2026
ਗੋਇੰਦਵਾਲ ਸਾਹਿਬ, 8 ਜੂਨ (ਸਕੱਤਰ ਸਿੰਘ ਅਟਵਾਲ)-ਜਿਵੇਂ ਕਿ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ 2008 ਤੋਂ ਪੂਰੇ ਇਲਾਕੇ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜਾਣਿਆ ਜਾਂਦਾ ਹੈ | ਪੜ੍ਹਾਈ ਵਿਚ ਲਗਾਤਾਰ ਸੀ.ਬੀ.ਐੱਸ.ਈ. ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਜ਼ਿਲ੍ਹਾ ਪੱਧਰ 'ਤੇ ਅਵੱਲ ਰਹਿਣ ਦੇ ਨਾਲ-ਨਾਲ ਖੇਡਾਂ ਵਿਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰਾਂ 'ਤੇ ਮੱਲਾਂ ਮਾਰ ਰਿਹਾ ਹੈ | ਹਾਈਟੈਕ ਲੈਬਾਂ, ਹਰ ਤਰ੍ਹਾਂ ਦੇ ਖੇਡ ਮੈਦਾਨਾਂ, ਏ. ਸੀ. ਕਲਾਸਾਂ ਆਦਿ ਹਰ ਸਹੂਲਤ ਨਾਲ ਭਰਪੂਰ 10 ਏਕੜ ਵਿਚ ਫੈਲਿਆ ਇਲਾਕੇ ਦਾ ਇੱਕਲੌਤਾ ਸਕੂਲ ਹੋਣ ਦੇ ਨਾਤੇ ਕੈਰੀਅਰ 360 ਕੰਪਨੀ ਵੱਲੋਂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਨੂੰ ਭਾਰਤ ਦਾ ਸਰਵ-ਉੱਤਮ (2025-26) ਸਕੂਲ ਹੋਣ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਆਪਣੀ ਪ੍ਰਸੰਨਤਾ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਮਨੀਸ਼ਾ ਸੂਦ ਨੇ ਕਿਹਾ ਕਿ ਇਹ ਅਵਾਰਡ ਮਿਲਣ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਦੇ ਸਿਰ ਜਾਂਦਾ ਹੈ, ਜੋ ਲਗਾਤਾਰ ਮਿਹਨਤ ਕਰਕੇ ਸਕੂਲ ਨੂੰ ਬੁਲੰਦੀਆਂ ਵੱਲ ਲੈ ਕੇ ਜਾ ਰਹੇ ਹਨ |

ਪਿਛਲੀ ਖ਼ਬਰ ਬਾਬਾ ਸੁਰਜਨ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ- ਬਾਬਾ ਢੋਟੀ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।