05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹਰਦੀਪ ਸਿੰਘ ਦੇ ਕੌਮੀ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਹੋਣ 'ਤੇ ਮੰਨਾ ਨੇ ਦਿੱਤੀ ਵਧਾਈ <br/>

ਅਜੀਤ ਡੈਸਕ 09-06-2026
ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਭਾਰਤੀ ਜਨਤਾ ਪਾਰਟੀ ਵਲੋਂ ਹਰਦੀਪ ਸਿੰਘ ਨੂੰ ਕੌਮੀ ਸਫ਼ਾਈ ਕਮਿਸ਼ਨ ਦਾ ਵਾਈਸ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਸਾਥੀਆਂ ਸਮੇਤ ਦਿੱਲੀ ਵਿਖੇ ਪਹੁੰਚ ਕੇ ਹਰਦੀਪ ਸਿੰਘ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਨਵਨਿਯੁਕਤ ਵਾਈਸ ਚੇਅਰਮੈਨ ਹਰਦੀਪ ਸਿੰਘ ਨੇ ਮਨਜੀਤ ਸਿੰਘ ਮੰਨਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਗੱਲਬਾਤ ਦੌਰਾਨ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਦੀ ਮਿਹਨਤ ਦਾ ਬਣਦਾ ਮਾਣ ਸਨਮਾਨ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਅਹੁਦੇ ਦੇ ਕੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਉਨ੍ਹਾਂ ਹਰਦੀਪ ਸਿੰਘ ਦੇ ਕੌਮੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਤੇ ਭਾਜਪਾ ਲੀਡਪਸ਼ਿਪ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/> ਅਗਲੀ ਖ਼ਬਰ ਪੱਕਾ ਆੜ੍ਹਤੀ ਅਤੇ ਕੱਚਾ ਆੜ੍ਹਤੀਆਂ 'ਚ ਟਕਰਾਅ ਦੇ ਚੱਲਦਿਆਂ ਦਾਣਾ ਮੰਡੀ ਤਰਨ ਤਾਰਨ ਰਹੀ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।