05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

ਅਜੀਤ ਡੈਸਕ 09-06-2026
ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਖਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾਣਕਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਰੋਡ ਗੰਦਾ ਨਾਲਾ ਪੁਲ ਤੋਂ ਰਮਨ ਕੁਮਾਰ ਪੁੱਤਰ ਠਾਕੁਰ ਦਾਸ ਵਾਸੀ ਬਾਠ ਰੋਡ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਿਕਰਮ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੁਗਲਾਣੀ ਨੂੰ ਕਾਬੂ ਕਰਕੇ ਉਸ ਪਾਸੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਦਾਸ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਗੋਇੰਦਵਾਲ, ਅੰਮਿ੍ਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਝੰਡੇਰ ਮਹਾਂਪੁਰਖਾ, ਗੁਰਪ੍ਰੀਤ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਧੂੰਦਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ 105 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਸਵਰਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਗੋਇੰਦਵਾਲ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਰਚਨਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸੰਘੇ ਤੋਂ ਜੋਬਨਜੀਤ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਸੰਘੇ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਲਜੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਖੇਮਕਰਨ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸੂਰਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੌਸ਼ਹਿਰਾ ਪੰਨੂੰਆਂ ਸਟੇਡੀਅਮ ਤੋਂ ਗੁਰਮੁੱਖ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਢੋਟੀਆਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰ੍ਰਗੜੀ ਰੋਡ ਹਰੀਕੇ ਤੋਂ ਗਸ਼ਤ ਦੌਰਾਨ ਬਲਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਮੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਸਕੱਤਰਾ ਨੂੰ ਕਾਬੂ ਕਰਕੇ ਉਸ ਪਾਸੋਂ 303 ਗ੍ਰਾਮ ਅਫੀਮ, 2 ਕਿਲੋ 229 ਗ੍ਰਾਮ ਪੋਸਤ, ਭੁੱਕੀ ਇਕ ਬੈਗ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ. ਡੀ. ਪੀ. ਐੱਸ. ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਨੇ ਉਸਮਾ ਟੋਲ ਪਲਾਜ਼ਾ 'ਤੇ ਮੋਦੀ ਤੇ ਮਾਨ ਸਰਕਾਰ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਹਰਦੀਪ ਸਿੰਘ ਦੇ ਕੌਮੀ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਹੋਣ 'ਤੇ ਮੰਨਾ ਨੇ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।