05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰ ਨੌਜਵਾਨਾਂ 'ਤੇ ਲਾਠੀਚਾਰਜ ਅਣਮਨੁੱਖੀ ਤਸ਼ੱਦਦ- ਪੰਨੂੰ <br/>

ਅਜੀਤ ਡੈਸਕ 09-06-2026
ਤਰਨ ਤਾਰਨ, 8 ਜੂਨ (ਪਰਮਜੀਤ ਜੋਸ਼ੀ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲਿਬੇਰਸ਼ਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਬੇਰੁਜਗਾਰ 2600 ਨੌਜਵਾਨਾਂ ਉਪਰ ਪਟਿਆਲਾ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਕੜੀ ਨਿੰਦਾ ਕੀਤੀ ਗਈ ਅਤੇ ਨੌਜਵਾਨਾਂ ਦੇ ਹੱਕ ਵਿਚ ਆਵਾਜ਼ ਉਠਾਈ ਗਈ | ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਦਲਵਿੰਦਰ ਸਿੰਘ ਪੰਨੂੰ ਨੌਸ਼ਹਿਰਾ ਪੰਨੂੰਆਂ ਨੇ ਕਿਹਾ ਕਿ ਸ਼ਾਂਤਮਈ ਧਰਨੇ ਉਪਰ ਬੈਠੇ ਨੌਜਵਾਨ ਤਾਂ ਸਿਰਫ ਸਰਕਾਰ ਪਾਸੋਂ ਰੁਜਗਾਰ ਹੀ ਤਾਂ ਮੰਗ ਰਹੇ ਸੀ, ਉਹ ਕੋਈ ਅਪਰਾਧ ਨਹੀਂ ਕਰ ਰਹੇ ਜਿਨ੍ਹਾਂ ਉਪਰ ਬਿਨਾਂ ਕੋਈ ਕਾਰਨ ਡੀ.ਐੱਸ.ਪੀ. ਸੰਜੀਵ ਸਿੰਗਲਾ ਦੀ ਅਗਵਾਈ ਵਿਚ ਪੁਲਿਸ ਨੇ ਅੰਨ੍ਹਾ ਤਸ਼ੱਦਦ ਕੀਤਾ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਡੀ.ਐੱਸ.ਪੀ. ਸਿੰਗਲਾ ਸਮੇਤ ਬੇਰੁਜਗਾਰਾਂ ਉਪਰ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਬਲਵਿੰਦਰ ਸਿੰਘ ਗੋਹਲਵੜ, ਬਲਕਾਰ ਸਿੰਘ ਕੋਟ ਜਸਪਤ, ਨਿੰਦਰ ਸਿੰਘ ਖਡੂਰ ਸਾਹਿਬ, ਤਰਸੇਮ ਸਿੰਘ ਢੋਟੀਆਂ, ਸਵਿੰਦਰ ਸਿੰਘ ਅਲਾਦੀਨਪੁਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਐਸ.ਈ. ਗੁਰਸ਼ਰਨ ਸਿੰਘ ਖਹਿਰਾ ਨੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 19ਵੇਂ ਦਿਨ 'ਚ ਸ਼ਾਮਿਲ- ਸੰਯੁਕਤ ਕਿਸਾਨ ਮੋਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।