05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜਥੇਦਾਰ ਕੁਲਦੀਪ ਸਿੰਘ ਗੜਗੱਜ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਨਤਮਸਤਕ ਹੋਏ <br/>

ਅਜੀਤ ਡੈਸਕ 09-06-2026
ਝਬਾਲ, 8 ਜੂਨ (ਸੁਖਦੇਵ ਸਿੰਘ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਅਨੰਦ ਕਾਰਜ ਅਸਥਾਨ ਝਬਾਲ ਵਿਖੇ ਸਥਿਤ ਗੁਰਦੁਆਰਾ ਬੀਬੀ ਵੀਰੋ ਜੀ ਵਿਖੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 9 ਤੇ 10 ਜੂਨ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੇ ਸੰਗਤਾਂ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਹੱਕ ਤੇ ਸੱਚ ਦੇ ਮਾਰਗ 'ਤੇ ਚੱਲਣ ਅਤੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਕਿਹਾ | ਉਨ੍ਹਾਂ ਨੇ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਆਪਣੇ ਬੱਚਿਆਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਕਿਹਾ | ਉਨ੍ਹਾਂ ਨੇ ਪ੍ਰਬੰਧਕਾਂ ਵਲੋਂ ਗੁਰਦੁਆਰਾ ਸਾਹਿਬ ਦੀ ਵਿਰਾਸਤ ਨੂੰ ਸਾਂਭਣ ਦੇ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਕੋਲੋਂ ਗੁਰਦੁਆਰਾ ਬੀਬੀ ਵੀਰੋ ਜੀ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਨੂੰ ਆਉਂਦੇ ਰਸਤਿਆਂ ਤੇ ਰੁੱਖ ਲਗਾ ਕੇ ਇਨ੍ਹਾਂ ਦਾ ਸੁੰਦਰੀਕਰਨ ਕਰਨ ਦੀ ਮੰਗ ਕੀਤੀ | ਇਸ ਮੌਕੇ ਗੁਰਦੁਆਰਾ ਬੀਬੀ ਵੀਰੋ ਜੀ ਦੇ ਰਿਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਵਲੋਂ ਸਿੰਘ ਸਾਹਿਬਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਅਮਰਿੰਦਰ ਸਿੰਘ ਮਾਣਕ, ਗਿਆਨੀ ਬਲਕਾਰ ਸਿੰਘ ਬਘਿਆੜੀ ਤੇ ਮੈਨੇਜ਼ਰ ਹਰਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਮਜੀਠਾ ਵਿਖੇ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਸਕਾਰਾਤਮਕ ਪਾਲਣ-ਪੋਸ਼ਣ ਤੇ ਪਰਿਵਾਰਕ ਕਦਰਾਂ-ਕੀਮਤਾਂ ਤੇ ਮਾਪਿਆਂ ਦੀ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।