04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨਾਂ ਤੇ ਮਜ਼ਦੂਰਾਂ ਵਲੋਂ ਮਜੀਠਾ ਵਿਖੇ ਅਰਥੀ ਫੂਕ ਮੁਜ਼ਾਹਰਾ

ਅਜੀਤ ਡੈਸਕ 09-06-2026
ਮਜੀਠਾ, 8 ਜੂਨ (ਮਨਿੰਦਰ ਸਿੰਘ ਸੋਖੀ)-ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਮਜੀਠਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਮਜੀਠਾ ਅੰਮਿ੍ਤਸਰ ਮੁੱਖ ਸੜਕ 'ਤੇ ਨਵਾਂ ਬੱਸ ਅੱਡਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਭਰ ਵਿਚ ਯੂਰੀਆ ਖਾਦ ਦਾ ਗੰਭੀਰ ਸੰਕਟ ਪੈਦਾ ਹੋ ਚੁੱਕਾ ਹੈ, ਕਿਸਾਨਾਂ ਨੂੰ ਸਰਕਾਰੀ ਦਰਾਂ 'ਤੇ ਯੂਰੀਆ ਖ਼ਾਦ ਉਪਲੱਬਧ ਨਹੀਂ ਹੋ ਰਹੀ, ਜਦ ਕਿ ਕਈ ਥਾਵਾਂ ਤੇ ਪ੍ਰਾਈਵੇਟ ਡੀਲਰਾਂ ਵਲੋਂ ਯੂਰੀਆ ਦੀ ਕਾਲਾ ਬਾਜ਼ਾਰੀ ਕੀਤੀ ਜਾ ਰਹੀ ਹੈ | ਸਹਿਕਾਰੀ ਸਭਾਵਾਂ ਵਿਚ ਵੀ ਕਿਸਾਨਾਂ ਨੂੰ ਯੂਰੀਆ ਖਾਦ ਦੇ ਨਾਲ ਨੈਨੋ ਯੂਰੀਆ ਤੇ ਹੋਰ ਬੇਲੋੜਾ ਸਾਮਾਨ ਦਿੱਤਾ ਜਾ ਰਿਹਾ ਹੈ | ਸੂਬਾ ਆਗੂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਲੋੜ ਅਨੁਸਾਰ ਯੂਰੀਆ ਖਾਦ ਮੁਹੱਈਆ ਕਰਵਾਈ ਜਾਵੇ, ਅਤੇ ਖਾਦ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਜ਼ਮੀਨ ਐਕੁਆਇਰ ਨਾਂ ਕੀਤੀ ਜਾਵੇ | ਇਸ ਮੌਕੇ ਸਰਵਣ ਸਿੰਘ ਪੰਧੇਰ ਦੇ ਨਾਲ ਕੰਧਾਰ ਸਿੰਘ ਭੋੲੈਵਾਲ, ਮਜੀਠਾ ਜ਼ੋਣ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ, ਕਿਰਪਾਲ ਸਿੰਘ ਕਲੇਰ, ਲਖਵਿੰਦਰ ਸਿੰਘ ਵਰਿਆਮ ਨੰਗਲ, ਗੁਰਬਾਜ ਸਿੰਘ ਭੁੱਲਰ, ਹਰਜੀਤ ਸਿੰਘ ਕੱਥੂਨੰਗਲ, ਕੁਲਦੀਪ ਸਿੰਘ ਚਾਚੋਵਾਲੀ, ਅਵਤਾਰ ਸਿੰਘ ਜਹਾਂਗੀਰ, ਸਵਰਨ ਸਿੰਘ ਕੋਟਲਾ ਗੁੱਜਰਾਂ, ਗੁਰਦੀਪ ਸਿੰਘ ਹਮਜਾ, ਹਰਿੰਦਰ ਸਿੰਘ ਵਡਾਲਾ, ਅਮਰੀਕ ਸਿੰਘ ਲੁੱਧੜ੍ਹ, ਭਜਨ ਸਿੰਘ ਭੈਣੀ ਗਿੱਲ, ਗੁਰਮੀਤ ਸਿੰਘ ਵੀਰਮ, ਨਿਸ਼ਾਨ ਸਿੰਘ ਅਠਵਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਡੀ. ਐੱਮ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਨਤਮਸਤਕ ਹੋਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।