04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਟੀ. ਐੱਸ. ਯੂ. ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਰੋਸ ਧਰਨਾ

ਅਜੀਤ ਡੈਸਕ 09-06-2026
ਜੰਡਿਆਲਾ ਗੁਰੂ, 8 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬਿਜਲੀ ਸੰਘਰਸ਼ਸ਼ੀਲ ਦੇ ਸੱਦੇ ਤੇ ਟੈਕਨੀਕਲ ਸਰਵਿਸ ਯੂਨੀਅਨ ਤੇ ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਰਾਜ ਪਾਵਰ ਕਾਮ ਲਿਮਿਟਡ ਦੇ ਦਫਤਰ ਦੇ ਬਾਹਰ ਜੰਡਿਆਲਾ ਗੁਰੂ ਵਿਖੇ ਰੋਸ ਧਰਨਾ ਦਿੱਤਾ ਗਿਆ | ਇਹ ਧਰਨਾ ਪਟਿਆਲਾ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਅਪ੍ਰੈਂਟਿਸ ਲਾਇਨਮੈਨਾਂ 'ਤੇ ਕੀਤੇ ਗਏ ਲਾਠੀ ਚਾਰਜ ਦੇ ਵਿਰੁੱਧ ਲਗਾਇਆ ਗਿਆ | ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਲਾਠੀਚਾਰਜ਼ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅੰਨੇਵਾਹ ਲਾਠੀਚਾਰਜ ਕਰਨ ਵਾਲੇ ਅਧਿਕਾਰੀ ਨੂੰ ਫ਼ਾਰਗ ਕਰਕੇ ਉਨ੍ਹਾਂ 'ਤੇ ਪਰਚਾ ਦਰਜ ਕਰਕੇ ਕਾਰਵਾਈ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਗਈ | ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਸੰਘਰਸ਼ ਕਰ ਰਹੇ ਸਾਥੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਨੂੰ ਮਹਿਕਮੇ ਅੰਦਰ ਪੱਕਾ ਰੁਜ਼ਗਾਰ ਦਿੱਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਗਈ | ਇਸ ਧਰਨੇ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਬਿਕਰਮਜੀਤ ਸਿੰਘ ਨੇ ਕੀਤੀ ਅਤੇ ਸਟੇਜ ਸੈਕਟਰੀ ਦੀ ਭੂਮਿਕਾ ਮਨੋਜ ਕੁਮਾਰ ਸਕੱਤਰ ਨੇ ਨਿਭਾਈ | ਇਸ ਧਰਨੇ ਵਿਚ ਐਸੋਸੀਏਸ਼ਨ ਵਲੋਂ ਡਵੀਜ਼ਨ ਪ੍ਰਧਾਨ ਕੁਲਵੰਤ ਸਿੰਘ ਅਤੇ ਸਕੱਤਰ ਨੱਥਾ ਸਿੰਘ ਟੀ. ਐੱਸ. ਯੂ. ਵਲੋਂ ਬਾਰਡਰ ਜ਼ੋਨ ਦੇ ਪ੍ਰਧਾਨ ਜੈਮਲ ਸਿੰਘ, ਗਗਨਦੀਪ ਸਿੰਘ ਪ੍ਰਧਾਨ ਪੰਜਾਬ, ਬਿਕਰਮਜੀਤ ਸਿੰਘ ਪ੍ਰਧਾਨ, ਅਮਨਪ੍ਰੀਤ ਸਿੰਘ ਪ੍ਰਧਾਨ ਐੱਮ. ਐੱਸ. ਯੂ., ਸਕੱਤਰ ਅਸ਼ੋਕ ਕੁਮਾਰ, ਮੀਤ ਪ੍ਰਧਾਨ ਜੋਗਿੰਦਰ ਸਿੰਘ ਸੋਢੀ, ਸਹਾਇਕ ਸਕੱਤਰ ਅਵਤਾਰ ਸਿੰਘ, ਸੁਖਦੇਵ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਜੰਡਿਆਲਾ ਗੁਰੂ ਸਬ ਡਵੀਜ਼ਨ ਪ੍ਰਧਾਨ ਅਮਨਦੀਪ ਸਿੰਘ ਜਾਣੀਆਂ, ਸਕੱਤਰ ਹਰਮਨਦੀਪ ਸਿੰਘ, ਅਨਿਲ ਕੁਮਾਰ, ਨੀਰਜ ਕੁਮਾਰ, ਗੁਰਦੇਵ ਸਿੰਘ ਤੇ ਹੋਰ ਹਾਜ਼ਰ |
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰਾਂ ਨੂੰ ਕੀਤਾ ਜਾ ਰਿਹਾ ਲਾਮਬੰਦ- ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।