04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 09-06-2026
ਜਗਦੇਵ ਕਲਾਂ/ਚੇਤਨਪੁਰਾ, 8 ਜੂਨ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਡੇਰਾ ਸਾਹਿਬ (ਮਹਿਲ ਜੰਡਿਆਲਾ) ਵਿਖੇ ਜੂਨ 1984 (ਘੱਲੂਘਾਰਾ) ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥੇ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਕੀਤੇ ਗਏ ਅਤੇ ਜੂਨ 1984 ਦੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਮੂਹ ਗੁਰਧਾਮਾਂ ਦੀ ਰਾਖੀ ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵਡਮੁੱਲਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥੇ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਰਿਸੀਵਰ ਚਰਨਜੀਤ ਸਿੰਘ, ਮੈਨੇਜਰ ਜਰਮਨਜੀਤ ਸਿੰਘ, ਬਾਬਾ ਬੀਰ ਸਿੰਘ, ਮੈਨੇਜਰ ਹਰਦਿਆਲ ਸਿੰਘ, ਸੁਖਚੈਨ ਸਿੰਘ ਕੰਦੋਵਾਲੀ, ਅਜੀਤ ਸਿੰਘ ਚੇਤਨਪੁਰਾ, ਅਰਜਨ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਗੁਰਜੀਤ ਸਿੰਘ ਚੇਤਨਪੁਰਾ, ਦਲੇਰ ਸਿੰਘ ਚੇਤਨਪੁਰਾ, ਗੁਲਜ਼ਾਰ ਸਿੰਘ ਦੋਧੀ, ਗੁਰਕੀਰਤ ਸਿੰਘ ਕੰਦੋਵਾਲੀ, ਸੁਖਵਿੰਦਰ ਸਿੰਘ, ਰਸ਼ਪਾਲ ਸਿੰਘ, ਸਲਵੰਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦੀ ਮੀਟਿੰਗ ਹੋਈ ਅਗਲੀ ਖ਼ਬਰ ਟੀ. ਐੱਸ. ਯੂ. ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।