ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਜਰਨਲ ਸਕੱਤਰ ਤਰੁਣ ਚੁੱਘ ਨੂੰ ਰਾਜ ਸਭਾ ਦਾ ਮੈਂਬਰ ਐਲਾਨਿਆ ਗਿਆ, ਜਿੰਨ੍ਹਾਂ ਨੂੰ ਇਹ ਨੁੰਮਾਇੰਦਗੀ ਦੇਣ 'ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਅਤੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਕੌਮੀ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਦਿੱਲੀ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਮਨਜੀਤ ਸਿੰਘ ਮੰਨਾ ਅਤੇ ਗਿੱਲ ਨਾਲ ਉਨ੍ਹਾਂ ਦਾ ਬਹੁਤ ਪਿਆਰ ਹੈ ਤੇ ਇੱਥੇ ਪਹੁੰਚਣ 'ਤੇ ਮੰਨਾ, ਗਿੱਲ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ਦੀ ਇਕੋ ਇੱਕ ਅਜਿਹੀ ਪਾਰਟੀ ਹੈ, ਜੋ ਆਪਣੇ ਮਿਹਨਤੀ ਅਤੇ ਇਮਾਨਦਾਰ ਆਗੂਆਂ ਨੂੰ ਵੱਡਾ ਮਾਣ ਸਤਿਕਾਰ ਦਿੰਦੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਆਗੂਆਂ ਨੂੰ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਵੱਡੀਆਂ ਜਿੰਮੇਵਾਰੀਆਂ ਨਾਲ ਪੰਜਾਬ ਦੇ ਲੋਕਾਂ ਦਾ ਕਦ ਉੱਚਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਪੰਜਾਬ ਦੇ ਲੋਕ ਇਸ ਵਾਰ ਭਾਜਪਾ ਨੂੰ ਸੱਤਾ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ | ਇਸ ਮੌਕੇ ਮੰਨਾ ਅਤੇ ਗਿੱਲ ਨੇ ਕਿਹਾ ਕਿ ਉਹ ਤਰੁਣ ਚੁੱਘ ਨੂੰ ਰਾਜ ਸਭਾ ਵਿਚ ਭੇਜਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਉਨ੍ਹਾਂ ਗੁਰਪ੍ਰਤਾਪ ਸਿੰਘ ਸੰਧੂ, ਸੋਨੂੰ ਧਾਲੀਵਾਲ ਦਿੱਲੀ, ਸੁਨੀਲ ਕੁਮਾਰ ਦਿੱਲੀ ਆਦਿ ਹਾਜ਼ਰ ਸਨ |