29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਪੰਚਾਂ, ਸਰਪੰਚਾਂ ਨੂੰ ਖ਼ਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਕੀਤਾ ਜਾਗਰੂਕ <br/>

ਅਜੀਤ ਡੈਸਕ 10-06-2026
ਹਰੀਕੇ ਪੱਤਣ, 9 ਜੂਨ (ਸੰਜੀਵ ਕੁੰਦਰਾ)—ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ ਖੇਤ ਬਚਾਓ ਮੁਹਿੰਮ ਤਹਿਤ ਵੱਖ–ਵੱਖ ਪਿੰਡਾਂ ਦੇ ਸਰਪੰਚਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪੱਟੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਭਾਗ ਲਿਆ | ਇਸ ਸੰਬੰਧੀ ਡਾ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੈਂਪ ਵਿਚ ਆਏ ਹੋਏ ਸਰਪੰਚਾਂ ਨੂੰ ਮਿੱਟੀ ਪਰਖ, ਹਰੀ ਖਾਦ ਅਤੇ ਰੂੜੀ ਖਾਦ ਦੀ ਮਹੱਤਤਾ, ਫਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਕਿਸਾਨ ਸੇਵਾ ਸਲਾਹਕਾਰ ਕੇਂਦਰ ਤਰਨ ਤਾਰਨ ਤੋਂ ਆਏ ਹੋਏ ਵਿਗਿਆਨੀ ਡਾ. ਪਰਮਿੰਦਰ ਸਿੰਘ ਸੰਧੂ ਨੇ ਸਾਉਣੀ ਦੀ ਫਸਲਾਂ ਦੀ ਸੁਚੱਜੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ ਅਤੇ ਦਾਲਾਂ ਵਾਲੀਆਂ ਫਸਲਾਂ ਦੀ ਕਾਸ਼ਤ ਦੀ ਮਹੱਤਤਾ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਸਾਨ ਆਈ. ਡੀ. ਬਣਾਉਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਮਹਿਕਮੇ ਵਿਚ ਚੱਲ ਰਹੀਆਂ ਕਿਸਾਨ ਭਲਾਈ ਦੀਆਂ ਸਕੀਮਾਂ ਸੰਬੰਧੀ ਆਏ ਹੋਏ ਸਰਪੰਚਾਂ ਨੂੰ ਜਾਣੂ ਕਰਾਇਆ | ਡਾ. ਨਵਜੋਤ ਸਿੰਘ ਬਰਾੜ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਮਕਸਦ ਵੱਖ–ਵੱਖ ਪਿੰਡਾਂ ਦੇ ਸਰਪੰਚਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਤੇ ਮਹਿਕਮੇ ਵਿਚ ਕਿਸਾਨ ਭਲਾਈ ਦੀਆਂ ਚੱਲ ਰਹੀਆਂ ਸਕੀਮਾਂ ਸੰਬੰਧੀ ਜਾਗਰੂਕ ਕਰਨਾ ਸੀ, ਤਾਂ ਜੋ ਇਹ ਸੁਨੇਹਾ ਸਰਪੰਚਾਂ ਰਾਹੀਂ ਪਿੰਡ ਦੇ ਹੋਰ ਕਿਸਾਨ ਵੀਰਾਂ ਤੱਕ ਪਹੁੰਚ ਸਕੇ | ਆਏ ਹੋਏ ਸਰਪੰਚਾਂ ਅਤੇ ਪੰਚਾਂ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ੳਹ ਆਪਣੇ ਪਿੰਡਾਂ ਵਿਚ ਕਿਸਾਨਾਂ ਨੂੰ ਖਾਦਾਂ ਦੀ ਸਚੱਜੀ ਵਰਤੋਂ ਸੰਬੰਧੀ ਜਾਗਰੂਕ ਕਰਨਗੇ, ਤਾਂ ਜੋ ਖੇਤੀਬਾੜੀ ਖਰਚੇ ਘਟਾਏ ਜਾ ਸਕਣ ਅਤੇ ਫਸਲਾਂ ਦਾ ਝਾੜ ਵਧਾਇਆ ਜਾ ਸਕੇ | ਇਸ ਮੌਕੇ ਸਰਪੰਚ ਇਕਬਾਲ ਸਿੰਘ ਸਿੱਧੂ ਹਰੀਕੇ, ਸਰਪੰਚ ਮੇਜਰ ਸਿੰਘ ਮਰੜ, ਸਰਪੰਚ ਜਗਦੇਵ ਸਿੰਘ ਬੂਹ ਹਵੇਲੀਆਂ, ਸਰਪੰਚ ਗੁਰਮੇਜ ਸਿੰਘ ਬੂਹ, ਲਖਬੀਰ ਸਿੰਘ ਗੱਟੀ ਰੇਸ਼ਮ ਸਿੰਘ, ਸਰਮੰਚ ਗੁਰਮੀਤ ਸਿੰਘ ਬੂਹ ਹਥਾੜ ਤੇ ਸਾਬਕਾ ਸਰਪੰਚ ਸੇਵਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਕਾਂਗਰਸ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਵੇ- ਧੁੰਨ, ਮਾੜੀ ਮੇਘਾ <br/> ਅਗਲੀ ਖ਼ਬਰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।