29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲੁਟੇਰੇ ਹਥਿਆਰ ਦਿਖਾ ਕੇ ਨਕਦੀ ਤੇ ਮੋਬਾਈਲ ਲੈ ਕੇ ਫ਼ਰਾਰ <br/>

ਅਜੀਤ ਡੈਸਕ 10-06-2026
ਝਬਾਲ, 9 ਜੂਨ (ਸੁਖਦੇਵ ਸਿੰਘ)-ਅੱਡਾ ਝਬਾਲ ਵਿਖੇ ਤੜਕਸਾਰ ਤਿੰਨ ਹਥਿਆਰਬੰਦ ਲੁਟੇਰੇ ਘਰ ਅੰਦਰ ਦਾਖਲ ਹੋ ਕੇ ਪਿਸਤੌਲ ਦਿਖਾ ਕੇ ਨਕਦੀ ਤੇ ਮੋਬਾਈਲ ਫ਼ੋਨ ਲੈਕੇ ਫ਼ਰਾਰ ਹੋ ਗਏ | ਇਸ ਸੰਬੰਧੀ ਰਜਵੰਤ ਕੌਰ (58 ਸਾਲ) ਪਤਨੀ ਵਣ ਸਿੰਘ ਵਾਸੀ ਅੱਡਾ ਝਬਾਲ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਾਢੇ 5 ਵਜੇ ਦੇ ਕਰੀਬ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ ਅਤੇ ਉਹ ਘਰ ਵਿਚ ਇੱਕਲੀ ਹੀ ਮੌਜੂਦ ਸੀ | ਲਗਪਗ 6 ਕੁ ਵਜੇ ਉਹ ਘਰ ਦੇ ਬਾਹਰ ਝਾੜੂ ਪੋਚਾ ਲਗਾ ਰਹੀ ਸੀ, ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨਕਾਬਪੋਸ਼ ਹਥਿਆਰਬੰਦ ਲੁਟੇਰੇ ਘਰ ਦਾਖਲ ਹੋਏ | ਦੋ ਲੁਟੇਰਿਆਂ ਨੇ ਪਿਸਤੌਲ ਕੱਢਕੇ ਉਸ ਨੂੰ ਕਮਰੇ ਵਿਚ ਬੈਠਣ ਲਈ ਕਿਹਾ ਅਤੇ ਰੌਲ਼ਾ ਪਾਉਣ ਦੀ ਸੂਰਤ ਵਿਚ ਉਸ ਨੂੰ ਗੋਲੀ ਮਾਰਨ ਦੀ ਧਮਕੀ ਦੇਂਦਿਆਂ ਅਲਮਾਰੀ ਅਤੇ ਬੈਂਡ ਦੀ ਫਰੋਲਾ-ਫਰਾਲੀ ਸ਼ੁਰੂ ਕਰ ਦਿੱਤੀ | ਲੁਟੇਰੇ ਅਲਮਾਰੀ ਵਿੱਚ ਰੱਖੇ 5500 ਰੁਪਏ ਮੋਬਾਈਲ ਫੋਨ ਲੈਕੇ ਕੇ ਫ਼ਰਾਰ ਹੋ ਗਏ | ਇਸ ਸਬੰਧੀ ਰਜਵੰਤ ਕੌਰ ਦੇ ਵਣ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਰਪਟ ਦਰਜ ਕਰ ਦਿੱਤੀ ਗਈ ਹੈ | ਥਾਣੇ ਤੋਂ ਲਗਪਗ 500 ਗਜ ਦੀ ਦੂਰੀ 'ਤੇ ਵਾਪਰੀ ਘਟਨਾ ਨੂੰ ਲੈ ਕੇ ਲੋਕਾਂ ਅੰਦਰ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ |

ਪਿਛਲੀ ਖ਼ਬਰ ਸਰਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 20ਵੇਂ ਦਿਨ 'ਚ ਸ਼ਾਮਿਲ- ਸੰਯੁਕਤ ਕਿਸਾਨ ਮੋਰਚਾ <br/> ਅਗਲੀ ਖ਼ਬਰ ਲੁਟੇਰਿਆਂ ਨੇ ਵਿਅਕਤੀ ਪਾਸੋਂ ਮੋਟਰਸਾਈਕਲ ਤੇ ਮੋਬਾਈਲ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।