ਤਰਨ ਤਾਰਨ, 9 ਜੂਨ (ਇਕਬਾਲ ਸਿੰਘ ਸੋਢੀ)-ਪਿੰਡ ਬਹਿਲਾ ਵਿਖੇ ਸ਼ਹੀਦਾਂ ਨੂੰ ਸਰਧਾਂਜ਼ਲੀ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਸਮੇਂ ਅਤੇ ਝੂਠੇ ਸੱਚੇ ਮੁਕਾਬਲਿਆਂ ਵਿਚ ਸ਼ਹੀਦ ਹੋਣ ਵਾਲਿਆਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ | ਇਸ ਮੌਕੇ ਮਨੁੱਖੀ ਸ਼ੀਲਡ ਬਣਾ ਕੇ ਸੁਰੱਖਿਆ ਫੋਰਸਾਂ ਦੁਆਰਾ ਸ਼ਹੀਦ ਕੀਤੇ ਗਏ 6 ਵਿਅਕਤੀਆਂ ਨੂੰ ਵੀ ਯਾਦ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਖਾਲੜਾ ਮਿਸ਼ਨ ਦੇ ਆਗੂ ਭਾਈ ਵਿਰਸਾ ਸਿੰਘ ਬਹਿਲਾ ਅਤੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਫੌਜੀ ਹਮਲੇ ਅਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਕਤ ਹੋਣੀਆਂ ਚਾਹੀਦੀਆਂ ਹਨ ਤਾਂ ਕਿ ਪਾਪੀਆਂ ਦੇ ਚਿਹਰੇ ਬੇਨਕਾਬ ਹੋ ਸਕਣ | ਉਨ੍ਹਾਂ ਕਿਹਾ ਕਿ ਅੱਜ ਤੱਕ ਬਣੇ ਐੱਮ. ਪੀ. ਅਤੇ ਐੱਮ. ਐੱਲ. ਏ. ਸਮੇਤ ਸਾਰੇ ਰਾਜਨੀਤਿਕ ਲੋਕਾਂ ਦੀਆਂ ਜਾਇਦਾਦਾਂ ਦੀ ਪੜ੍ਹਤਾਲ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੰਨੂਵਾਦੀ ਧਿਰਾਂ ਝੂਠ, ਫਰੇਬ ਦਾ ਸਹਾਰਾ ਲੈ ਕੇ ਰਾਜਨੀਤਿਕ ਠੱਗੀ ਮਾਰਨੀ ਚਾਹੁੰਦੀਆਂ ਹਨ | ਇਸ ਮੌਕੇ ਭਾਈ ਅਮਰਜੀਤ ਸਿੰਘ ਵੜਚੜੀ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਸਾਥੀਆਂ ਸਮੇਤ ਹਾਜ਼ਰੀ ਲਵਾਈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਵੋਟਾਂ ਪਾਉਣੀਆਂ ਚਾਹੀਦੀਆਂ ਹਨ ਤਾਂ ਕਿ ਸਾਰੇ ਮਸਲੇ ਹੱਲ ਹੋ ਸਕਣ | ਇਸ ਮੌਕੇ ਭਾਈ ਸੰਦੀਪ ਸਿੰਘ ਖਾਲਸਾ ਦੇ ਭਰਾਤਾ ਭਾਈ ਮਨਦੀਪ ਸਿੰਘ ਖਾਲਸਾ ਜਿੰਨ੍ਹਾਂ ਨੇ ਤਰਨ ਤਾਰਨ ਹਲਕੇ ਤੋਂ ਚੋਣ ਲੜੀ ਸੀ ਵੀ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਪਾਰਟੀਆਂ ਦੀ ਬਜਾਏ ਪੰਥ ਨੂੰ ਚੁਣਨਾ ਚਾਹੀਦਾ ਹੈ, ਜੇਕਰ ਕੋਈ ਕਾਨੂੰਨ ਹੁੰਦਾ ਤਾਂ ਭਾਈ ਸੰਦੀਪ ਸਿੰਘ ਖਾਲਸਾ ਅੱਜ ਜ਼ੇਲ੍ਹ ਨਾ ਹੁੰਦੇ | ਇਸ ਮੌਕੇ ਬਾਬਾ ਅਵਤਾਰ ਸਿੰਘ, ਸੁਖਚੈਨ ਸਿੰਘ ਬਹਿਲਾ ਨੇ ਸੰਬੋਧਨ ਕੀਤਾ ਉੱਥੇ ਭਾਈ ਗੁਰਨਾਮ ਸਿੰਘ ਫੌਜੀ, ਸਰਪੰਚ ਪਿਆਰਾ ਸਿੰਘ ਤੇ ਹੋਰ ਸ਼ਹੀਦਾਂ ਦੇ ਪਰਿਵਾਰ ਸ਼ਾਮਿਲ ਹੋਏ | ਇਸ ਮੌਕੇ ਭਗਵਾਨ ਸਿੰਘ, ਬਲਵੰਤ ਸਿੰਘ, ਜਸਵੰਤ ਸਿੰਘ, ਹਰਭਜਨ ਸਿੰਘ, ਚੰਨਣ ਸਿੰਘ, ਜਥੇਦਾਰ ਸੁਖਜਿੰਦਰ ਸਿੰਘ, ਜਗੀਰ ਸਿੰਘ ਆਦਿ ਸ਼ਾਮਿਲ ਹੋਏ ਅਤੇ ਬਾਬਾ ਜਗਦੀਪ ਸਿੰਘ ਜੀ ਹਜ਼ੂਰ ਸਾਹਿਬ ਡੇਰੇ ਦੇ ਮੁੱਖ ਸੇਵਾਦਾਰ ਵਿਸ਼ੇਸ਼