28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲਾਵਾਰਸ ਕੁੱਤਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਚੁੱਕੇ ਕਦਮ- ਡਾ. ਲੌਹੁਕਾ <br/>

ਅਜੀਤ ਡੈਸਕ 10-06-2026
ਤਰਨ ਤਾਰਨ, 9 ਜੂਨ (ਇਕਬਾਲ ਸਿੰਘ ਸੋਢੀ)-ਹਰ ਸਾਲ ਦੇਸ਼ ਭਰ ਵਿਚ ਲਾਵਾਰਸ ਕੁੱਤਿਆਂ ਦੇ ਕੱਟਣ ਨਾਲ ਰੈਬਿਜ ਹੋਣ ਨਾਲ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ ਅਤੇ ਸੁਪਰੀਮ ਕੋਰਟ ਵਲੋਂ ਵੀ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਰਾਜ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਸ ਦੇ ਬਾਵਯੂਦ ਹਾਲੇ ਤੱਕ ਇਨ੍ਹਾਂ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਕੋਈ ਵੀ ਕਦਮ ਨਹੀਂ ਚੁੱਕੇ ਜਾ ਰਹੇ ਹਨ, ਜਿਸ ਕਾਰਨ ਇਹ ਲਾਵਾਰਸ ਕੁੱਤੇ ਸੜਕਾਂ ਅਤੇ ਗਲੀ ਮੁਹੱਲਿਆਂ ਵਿਚ ਝੁੰਡਾਂ ਵਿਚ ਘੁੰਮ ਰਹੇ ਹਨ ਅਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਹ ਸ਼ਬਦ ਉੱਘੇ ਸਮਾਜ ਸੇਵਕ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕਹੇ | ਉਨ੍ਹਾਂ ਕਿਹਾ ਕਿ ਤਰਨ ਤਾਰਨ ਸ਼ਹਿਰ ਦੀਆਂ ਸੜਕਾਂ ਅਤੇ ਗਲੀ, ਮੁਹੱਲਿਆਂ ਵਿਚ ਅਕਸਰ ਦੇਖਣ ਨੂੰ ਮਿਲ ਰਿਹਾ ਹੈ ਕਿ ਅਵਾਰਾ ਕੁੱਤੇ ਝੁੰਡਾਂ ਵਿਚ ਘੁੰਮ ਰਹੇ ਹਨ ਅਤੇ ਲੋਕਾਂ ਨੂੰ ਵੱਡਣ ਪੈਂਦੇ ਹਨ, ਉਥੇ ਕਈ ਵਾਰ ਤਾਂ ਇਹ ਅਵਾਰਾ ਕੁੱਤੇ ਬੱਚਿਆਂ, ਬਜੁਰਗਾਂ ਅਤੇ ਲੋਕਾਂ ਨੂੰ ਵੱਡ ਵੀ ਲੈਂਦੇ ਹਨ | ਉਨ੍ਹਾਂ ਦੱਸਿਆ ਕਿ ਲਾਵਾਰਸ ਕੁੱਤਿਆਂ ਦੇ ਵੱਢਣ 'ਤੇ ਸਮੇਂ ਸਿਰ ਐਂਟੀ ਰੈਬਿਜ ਦੇ ਟੀਕੇ ਨਾ ਲਗਾਏ ਜਾਣ ਤਾਂ ਵਿਅਕਤੀ ਮੌਤ ਦੇ ਮੂੰਹ ਵਿਚ ਚਲਿਆ ਜਾਂਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਲਵਾਰਸ ਕੁੱਤਿਆਂ ਦੀ ਰੋਕਥਾਮ ਲਈ ਉੱਚਿਤ ਕਦਮ ਚੁੱਕੇ ਜਾਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ |

ਪਿਛਲੀ ਖ਼ਬਰ ਪਿੰਡ ਕੋਹਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅੰਗਰੇਜ਼ ਸਿੰਘ ਆਸਲ ਤੇ ਨਿਸ਼ਾਨ ਸਿੰਘ ਜੌੜਾ ਨੂੰ ਨਿਯੁਕਤੀ ਪੱਤਰ ਦਿੱਤੇ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।