28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ <br/>

ਮਹਿਲਾਂਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਜਾਣਕਾਰੀ ਦੇਣ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ | ਅਜੀਤ ਤਸਵੀਰ <br/> 10-06-2026
ਜਗਦੇਵ ਕਲਾਂ/ਹਰਸ਼ਾ ਛੀਨਾ, 9 ਜੂਨ (ਗਿੱਲ/ਕੜਿਆਲ)-ਸਿਵਲ ਸਰਜਨ ਅੰਮਿ੍ਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਹਰਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਨੋਬਲ ਭਾਟੀਆ ਦੀ ਅਗਵਾਈ ਹੇਠ ਸਬ ਹੈਲਥ ਸੈਂਟਰ ਮਹਿਲਾਂਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਐੱਸ. ਆਈ. ਸਰਬਜੀਤ ਸਿੰਘ ਵਲੋਂ ਮਲੇਰੀਆ ਬੁਖਾਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਉਨ•ਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਮੱਛਰ (ਐਨਾਫਲੀਜ਼) ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ | ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਮੱਛਰ ਦੇ ਪੈਦਾ ਹੋਣ ਵਾਲੇ ਸਰੋਤਾਂ ਜਿਵੇਂ ਕੂਲਰਾਂ ਅਤੇ ਗਮਲਿਆਂ ਵਿਚ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਅਤੇ ਆਪਣੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ | ਬੁਖਾਰ ਹੋਣ ਤੇ ਸਰਕਾਰੀ ਹਸਪਤਾਲ ਜਾਂ ਨੇੜਲੇ ਸਿਹਤ ਕੇਂਦਰ ਤੋਂ ਚੈੱਕ ਅਪ ਕਰਵਾਇਆ ਜਾਵੇ | ਇਸ ਮੌਕੇ ਡਾ. ਸੀਮਾ ਸੋਨੀ, ਐੱਸ. ਆਈ. ਸਰਬਜੀਤ ਸਿੰਘ, ਐੱਮ.ਪੀ.ਐੱਚ. ਡਬਲਿਊ. ਜਗਰੂਪ ਸਿੰਘ, ਜਗਜੀਤ ਸਿੰਘ, ਰੂਬਲ ਛੀਨਾ, ਸੀ.ਐਚ.ਓ. ਸਨਮੀਤ ਕੌਰ ਅਤੇ ਆਸ਼ਾ ਵਰਕਰਾਂ ਤੋਂ ਇਲਾਵਾ ਹੋਰ ਸਟਾਫ਼ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਕੋਹਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।