28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪ੍ਰਧਾਨ ਸਵਰਨ ਸਿੰਘ ਕਾਲਾ ਨੂੰ ਸਦਮਾ, ਭਤੀਜੇ ਦਾ ਦਿਹਾਂਤ <br/>

ਅਮਨਦੀਪ ਸਿੰਘ ਦੀ ਮੌਤ 'ਤੇ ਪ੍ਰਧਾਨ ਸਵਰਨ ਸਿੰਘ ਕਾਲਾ ਨਾਲ ਦੁੱਖ ਸਾਂਝਾ ਕਰਦਿਆਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਨਾਲ ਪ੍ਰਤਾਪ ਸਿੰਘ ਸਾ: ਮੈਂਬਰ ਅਤੇ ਇਨਸੈੱਟ ਅਮਨਦੀਪ ਸਿੰਘ ਦੀ ਫਾਇਲ ਤਸਵੀਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 10-06-2026
ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਿਵਾਸੀ ਸੀਨਅਰ ਅਕਾਲੀ ਆਗੂ, ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਤੇ ਭਗਤ ਰਵਿਦਾਸ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸਵਰਨ ਸਿੰਘ ਕਾਲਾ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਨੌਜਵਾਨ ਭਤੀਜੇ ਅਮਨਦੀਪ ਸਿੰਘ (44) (ਸਪੁੱਤਰ ਸੁਖਦੇਵ ਸਿੰਘ ਵਾਸੀ ਜਲੰਧਰ) ਦਾ ਅਚਾਨਕ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਬੇਟਾ ਛੱਡ ਗਿਆ ਹੈ | ਜਿਕਰਯੋਗ ਹੈ ਕਿ ਅਜੇ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਦੇ ਭਤੀਜੇ ਉਰਮਲ ਸਿੰਘ (49) ਦਾ ਵੀ ਦਿਹਾਂਤ ਹੋ ਗਿਆ ਸੀ, ਇਵੇਂ ਉਨ੍ਹਾਂ ਨੂੰ ਸਦਮਾ ਦਰ ਸਦਮਾ ਲੱਗਾ ਹੈ | ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਏ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਪ੍ਰਧਾਨ ਸਵਰਨ ਸਿੰਘ ਕਾਲਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਪ੍ਰਤਾਪ ਸਿੰਘ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਡਾ: ਜਸਵੰਤ ਸਿੰਘ ਸਾ: ਸਰਪੰਚ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਤੇਜਿੰਦਰ ਸਿੰਘ ਅਠੌਲਾ, ਮਾ: ਇਕਬਾਲ ਸਿੰਘ ਸੈਕਟਰੀ, ਭਾਈ ਭੁਪਿੰਦਰ ਸਿੰਘ, ਮੈਂਬਰ ਅਜੀਤ ਸਿੰਘ, ਬਲਵਿੰਦਰ ਸਿੰਘ ਅਠੌਲਾ, ਰਾਗੀ ਬਲਵਿੰਦਰ ਸਿੰਘ ਕੰਵਲ, ਜਸਵੰਤ ਸਿੰਘ ਦਿੱਲੀ, ਕਸ਼ਮੀਰ ਸਿੰਘ ਜੋਧਪੁਰੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਗੁਰਜੰਟ ਸਿਮਘ ਪੱਡੇਆਣਾ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਿਆਸੀ, ਖੇਡ ਜਗਤ ਤੇ ਸਮਾਜ ਸੇਵੀ ਸੰਸਥਾਵਾਂ ਨੇ ਅਮਨਦੀਪ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ |

ਪਿਛਲੀ ਖ਼ਬਰ ਆਈ.ਟੀ.ਆਈ. ਪਾਸ ਨੌਜਵਾਨਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਟੀ. ਐੱਸ. ਯੂ. ਵਲੋਂ ਧਰਨਾ 16 ਨੂੰ <br/> ਅਗਲੀ ਖ਼ਬਰ ਸ਼ਹੀਦ ਤੇਜਿੰਦਰ ਸਿੰਘ ਸਰਕਾਰੀ ਸਕੂਲ ਜੋਧੇ ਨੂੰ ਅੱਪਗ੍ਰੇਡ ਵਾਲੀਆਂ ਸਾਰੀਆਂ ਸਹੂਲਤਾਂ ਦੇਵੇ ਪੰਜਾਬ ਸਰਕਾਰ-ਸਤਨਾਮ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।