28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੀ. ਐੱਚ. ਸੀ. ਕਸੇਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 10-06-2026
ਝਬਾਲ, 9 ਜੂਨ (ਸੁਖਦੇਵ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਡੀ.ਆਈ.ਓ. ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੌਂਧੀ ਦੇਖ-ਰੇਖ ਹੇਠ ਕਮਿਊਨਟੀ ਹੈਲਥ ਸੈਂਟਰ ਕਸੇਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗਰਭ ਔਰਤਾਂ ਦੀ ਹਿਮੋਗਲੋਬਿਨ, ਖੂਨ ਦਾ ਦਬਾਅ, ਯੂਰਿਨ ਅਤੇ ਸ਼ੂਗਰ ਆਦਿ ਦੀ ਜਾਂਚ ਕੀਤੀ ਅਤੇ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੇ ਪੋਸ਼ਣ, ਟੀਕਾਕਰਨ ਅਤੇ ਨਿਯਮਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਅਮਿਤਾ ਸੌਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਔਰਤ ਦਾ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈਰਿਸਕ ਪੈ੍ਰਗਨੇਸੀ ਦੇ ਜੋਖ਼ਮ ਨੂੰ ਘਟਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਡਾ. ਜਤਿੰਦਰ ਕੌਰ, ਡਾ. ਅਮਨਦੀਪ ਕੌਰ, ਬੀ. ਈ. ਈ. ਸਤਪਾਲ ਸਿੰਘ, ਐੱਸ.ਆਈ. ਗੁਰਵਿੰਦਰ ਸਿੰਘ, ਐੱਲ. ਐੱਚ. ਵੀ. ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਮਰਪੁਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ <br/> ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।