28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਅਮਰਪੁਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ <br/>

ਅਜੀਤ ਡੈਸਕ 10-06-2026
ਗੋਇੰਦਵਾਲ ਸਾਹਿਬ, 9 ਜੂਨ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਲੋਂ ਵਿਦਿਆਰਥੀਆਂ ਲਈ ਮਨਾਲੀ ਅਤੇ ਸ੍ਰੀ ਮਣੀਕਰਨ ਸਾਹਿਬ ਦਾ ਇਕ ਵਿਸ਼ੇਸ਼ ਵਿਦਿਅਕ ਅਤੇ ਧਾਰਮਿਕ ਦੌਰਾ ਕਰਵਾਇਆ ਗਿਆ | ਇਸ ਯਾਤਰਾ ਦਾ ਉਦੇਸ਼ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਤੋਂ ਇਲਾਵਾ ਕੁਦਰਤ ਅਤੇ ਇਤਿਹਾਸ ਨਾਲ ਜਾਣੂ ਕਰਵਾਉਣਾ ਸੀ | ਯਾਤਰਾ ਦੌਰਾਨ ਵਿਦਿਆਰਥੀਆਂ ਨੇ ਮਨਾਲੀ ਦੀਆਂ ਖੂਬਸੂਰਤ ਵਾਦੀਆਂ, ਬਰਫ਼ ਨਾਲ ਢੱਕੇ ਪਹਾੜਾਂ ਅਤੇ ਮਨਮੋਹਕ ਨਜ਼ਾਰਿਆਂ ਦਾ ਆਨੰਦ ਮਾਣਿਆ | ਉਨ੍ਹਾਂ ਨੇ ਉੱਥੋਂ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕਰਦਿਆਂ ਕੁਦਰਤ ਦੀ ਸੁੰਦਰਤਾ ਨੂੰ ਨੇੜਿਓਾ ਮਹਿਸੂਸ ਕੀਤਾ | ਇਸ ਦੌਰੇ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਅਤੇ ਪਹਾੜੀ ਜੀਵਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸ੍ਰੀ ਮਣੀਕਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ, ਲੰਗਰ ਛਕਿਆ ਅਤੇ ਸੇਵਾ ਭਾਵਨਾ ਦਾ ਅਨੁਭਵ ਕੀਤਾ | ਮਣੀਕਰਨ ਸਾਹਿਬ ਕੁਦਰਤੀ ਗਰਮ ਪਾਣੀ ਦੇ ਚਸ਼ਮਿਆਂ ਨਾਲ ਜੁੜੇ ਇਤਿਹਾਸ ਲਈ ਪ੍ਰਸਿੱਧ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੀਪ ਸਿੰਘ ਬਾਵਾ, ਪਿ੍ੰਸੀਪਲ ਹਰਨਰਿੰਦਰਦੀਪ ਕੌਰ ਅਤੇ ਅਧਿਆਪਕਾਂ ਨੇ ਦੱਸਿਆ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਬੌਧਿਕ, ਸਮਾਜਿਕ ਅਤੇ ਨੈਤਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ, ਸਹਿਯੋਗ ਅਤੇ ਟੀਮ ਵਰਕ ਬਾਰੇ ਵੀ ਬਹੁਤ ਕੁਝ ਸਿੱਖਿਆ | ਵਿਦਿਆਰਥੀ ਇਸ ਯਾਤਰਾ ਦੀਆਂ ਅਨੇਕਾਂ ਸੁਹਾਵਣੀਆਂ ਯਾਦਾਂ ਅਤੇ ਨਵੇਂ ਤਜਰਬਿਆਂ ਨਾਲ ਵਾਪਸ ਪਰਤੇ, ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਪ੍ਰੇਰਿਤ ਕਰਦੇ ਰਹਿਣਗੇ |

ਪਿਛਲੀ ਖ਼ਬਰ ਰਜਿੰਦਰ ਕੌਰ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸੀ. ਐੱਚ. ਸੀ. ਕਸੇਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।