28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 10-06-2026
ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਐੱਸ. ਆਈ. ਤਾਨੀਆ ਹਾਂਡਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਰੋਡ ਨਜ਼ਦੀਕ ਗੰਦਾ ਪੁੱਲ ਤਰਨ ਤਾਰਨ ਤੋਂ ਹੈਪੀ ਕੁਮਾਰ ਉਰਫ ਘੋਨਾ ਪੁੱਤਰ ਜੋਗਰਾਜ ਸਿੰਘ ਵਾਸੀ ਗਲੀ ਡਾਕਟਰ ਜਸਪਾਲ ਸਿੰਘ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਅਨਸੂਈਆ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਝਬਾਲ ਤੋਂ ਗਸ਼ਤ ਦੌਰਾਨ ਮਹਾਂਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੰਦ ਪਿਆ ਭੱਠਾ ਰੂੜੀਵਾਲਾ ਨਜ਼ਦੀਕ ਤੋਂ ਅਨਮੋਲਦੀਪ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਪੱਖੋਪੁਰ ਹਾਲ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ 15 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਲਾਲ ਸਿੰਘ ਪੁਤੱਰ ਲੱਖਾ ਸਿੰਘ ਵਾਸੀ ਅਮੀਸ਼ਾਹ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਰਵੀਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਪ੍ਰਈਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 70 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਗ਼ੈਰ-ਸਰਕਾਰੀ ਕਾਲਜ ਪ੍ਰਬੰਧਕ ਫੈੱਡਰੇਸ਼ਨ ਆਫ਼ ਪੰਜਾਬ ਐਂਡ ਚੰਡੀਗੜ੍ਹ ਦੀ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।