05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਖੰਡ ਮਿੱਲ ਸੇਰੋਂ ਦੇ ਮਸਲੇ 'ਤੇ ਸਥਾਨਕ ਵਿਧਾਇਕਾਂ ਨੂੰ ਵਾਅਦਾ ਪੂਰਾ ਕਰਾਉਣ ਲਈ ਕਿਸਾਨ ਵਫ਼ਦ ਮਿਲੇਗਾ- ਸੰਯੁਕਤ ਕਿਸਾਨ ਮੋਰਚਾ

ਅਜੀਤ ਡੈਸਕ 11-06-2026
ਨੌਸ਼ਹਿਰਾ ਪੰਨੂੰਆਂ, 10 ਜੂਨ (ਦੀਪਕ ਮੈਣੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਲੋਂ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਿਹਾ ਪੱਕਾ ਮੋਰਚਾ 21ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੋਲਦੇ ਹੋਏ ਆਗੂਆਂ ਸੁਲੱਖਣ ਸਿੰਘ ਮੁੰਡਾਲਾ, ਨਛੱਤਰ ਸਿੰਘ ਪੰਨੰੂ, ਮਹਾਂਬੀਰ ਸਿੰਘ ਗਿੱਲ, ਮਨਜੀਤ ਸਿੰਘ ਬੱਗੂ, ਤਰਸੇਮ ਸਿੰਘ ਲੁਹਾਰ, ਇੰਦਰਜੀਤ ਸਿੰਘ ਮਰਹਾਣਾ, ਜੱਸਾ ਸਿੰਘ ਕੱਦਗਿੱਲ, ਸੁਖਬਾਜ ਸਿੰਘ ਸਿੱਧੂ, ਦਵਿੰਦਰ ਸੋਹਲ, ਰਤਨ ਸਿੰਘ ਢੰਡ ਆਦਿ ਆਗੂਆਂ ਨੇ ਕਿਹਾ ਕਿ ਇਸ ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਮੁੜ ਚਾਲੂ ਕਰਨ ਲਈ ਮੌਜੂਦਾ ਸਰਕਾਰ ਨੇ ਵਾਅਦਾ ਕੀਤਾ ਸੀ, ਜੋ ਪੂਰਾ ਕਰਨ ਦੀ ਬਜਾਇ ਉਲਟਾ ਇਸਦੀ ਸੌ ਏਕੜ ਜ਼ਮੀਨ ਖ਼ੁਰਦ-ਬੁਰਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਵਾਅਦਾ ਯਾਦ ਕਰਾਉਣ ਲਈ 12 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਵਫ਼ਦ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮਿਲੇਗਾ | 14 ਜੂਨ ਨੂੰ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਨੂੰ ਮਿਲੇਗਾ | ਯਾਦ ਰਹੇ ਕਿ ਇਹ ਮਿੱਲ ਕਿਸਾਨਾਂ ਦੇ 60 ਫੀਸਦੀ ਹਿੱਸਿਆਂ ਨਾਲ ਬਣੀ ਹੋਈ ਹੈ | ਇਸ ਨੂੰ ਸਰਕਾਰ ਆਪਣੀ ਮਨਮਰਜੀ ਨਾਲ ਅੱਗੇ ਮਾਲਕੀ ਤਬਦੀਲ ਨਹੀਂ ਕਰ ਸਕਦੀ | ਜ਼ਿਕਰਯੋਗ ਹੈ ਕਿ ਨਵੰਬਰ 2025 ਵਿਚ ਜਦੋਂ ਭਗਵੰਤ ਮਾਨ ਸਰਕਾਰ ਵਲੋਂ ਹੋਰ ਜਾਇਦਾਦਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਉਸ ਦੇ ਵਿਚ ਹੀ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਲਗਪਗ 100 ਏਕੜ ਜਮੀਨ ਦੀ ਮਾਲਕੀ ਤਬਦੀਲ ਕਰਨ ਸੰਬੰਧੀ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ | ਜਦੋਂ ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਭਿਣਕ ਲੱਗੀ ਤਾਂ ਉਨ੍ਹਾਂ ਨੇ ਤੁਰੰਤ ਇਸ ਵਿਰੁੱਧ ਮੋਰਚਾ ਸ਼ੁਰੂ ਕੀਤਾ | ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਇਕ ਤਰਫ ਤਾਂ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਬਾਹਰ ਆਉਣ ਲਈ ਕਹਿ ਰਹੀ ਹੈ, ਉੱਥੇ ਨਾਲ ਹੀ ਝੋਨੇ ਦੀ ਫ਼ਸਲ ਦਾ ਬਦਲ ਗੰਨਾ ਉਹ ਸ਼ੂਗਰ ਮਿੱਲ ਨੂੰ ਬੰਦ ਕਰ ਰਹੀ | ਪੰਜਾਬ ਸਰਕਾਰ ਦੀ ਬਦਲਵੀਂ ਖੇਤੀ ਨੀਤੀ ਤਾਂ ਹੀ ਢੰਗ ਨਾਲ ਲਾਗੂ ਕੀਤੀ ਜਾ ਸਕਦੀ ਹੈ, ਜੇਕਰ ਸਰਕਾਰ ਝੋਨੇ ਦੀ ਫਸਲ ਦੀ ਜਗ੍ਹਾ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇ | ਕਿਸਾਨਾਂ ਵਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਤੁਰੰਤ ਇਹ ਖੰਡ ਮਿੱਲ ਮੁੜ ਚਾਲੂ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਮੰਡ ਇਲਾਕੇ ਵਿਚ ਹੜ੍ਹਾਂ ਨਾਲ ਹੁੰਦੀ ਤਬਾਹੀ ਦੌਰਾਨ ਫ਼ਸਲਾਂ ਦਾ ਬਚਾ ਹੋ ਸਕੇ | ਇਸ ਮੌਕੇ ਆਗੂਆਂ ਕਿਹਾ ਕਿ ਖੰਡ ਮਿੱਲ ਦੇ ਖਾਤੇ ਵਿਚ ਨੌਂ ਕਰੋੜ ਰੁਪਏ ਸੜਕ ਮੁਆਵਜ਼ੇ ਦੇ ਜਮ੍ਹਾਂ ਹਨ | ਜਿਸ ਨਾਲ ਇਹ ਮਿੱਲ ਸਰਕਾਰ ਵਲੋਂ ਬਿਨਾਂ ਖ਼ਰਚ ਕੀਤਿਆਂ ਚੱਲ ਸਕਦੀ ਹੈ | ਇਸ ਮੌਕੇ ਬਲਕਾਰ ਸਿੰਘ ਵਲਟੋਹਾ, ਜਸਬੀਰ ਸਿੰਘ ਨਿੱਜਰਪੁਰਾ, ਬਲਜਿੰਦਰ ਸਿੰਘ, ਸੁਖਦੇਵ ਸਿੰਘ ਲੁੱਧੜ, ਭਾਗ ਸਿੰਘ ਮੁੰਡਾਲਾ, ਬਾਬਾ ਜਸਵਿੰਦਰ ਸਿੰਘ ਮੀਆਂਵਿੰਡ, ਸਰਬਜੀਤ ਸਿੰਘ, ਰਣਜੀਤ ਸਿੰਘ, ਹੀਰਾ ਸਿੰਘ ਦੀਨੇਵਾਲ, ਬਲਦੇਵ ਸਿੰਘ ਸੇਰੋਂ, ਅਮਰੀਕ ਸਿੰਘ ਸੇਰੋਂ, ਕਸ਼ਮੀਰ ਸਿੰਘ, ਕਰਨਵੀਰ ਸਿੰਘ, ਮਾਹੀਪਾਲ, ਮਾਸਟਰ ਸੁਖਦੇਵ ਸਿੰਘ, ਕੇਹਰ ਸਿੰਘ, ਮੰਗਲ ਸਿੰਘ ਖਹਿਰਾ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜ਼ਿਲ੍ਹਾ ਪ੍ਰਧਾਨ ਭੁੱਲਰ ਸਾਥੀਆਂ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਵਲੋੋਂ ਕਰਵਾਏ ਜਾ ਰਹੇ ਵਿਕਾਸ ਦੇ ਨਮੂਨੇ ਨੂੰ ਖੇਮਕਰਨ ਸ਼ਹਿਰ 'ਚ ਆ ਕੇ ਦੇਖਣ ਦੀ ਲੋੜ- ਸੁੱਖਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।