ਫਤਿਆਬਾਦ 10 ਜੂਨ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣਕਦੇਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ, ਜਦੋਂ ਦਰਜਨਾਂ ਕੱਟੜ ਕਾਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸ੍ਰੀਮਤੀ ਰਮਨਦੀਪ ਕੌਰ ਪਤਨੀ ਸਰਪੰਚ ਅਵਤਾਰ ਸਿੰਘ ਬਿਲਾ ਸੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ 'ਤੇ ਰਮਨਦੀਪ ਕੌਰ ਨੇ ਸ਼ਾਮਿਲ ਹੋਣ ਵਾਲਿਆਂ ਨੂੰ ਜੀ ਆਇਆਂ ਕਹਿੰਦੇ ਹੋਏ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਰਮਨਦੀਪ ਕੌਰ ਨੇ ਕਿਹਾ ਕਿ ਸ਼ਾਮਿਲ ਹੋਣ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਪੂਰਾ ਮਾਣ ਅਤੇ ਸਤਿਕਾਰ ਮਿਲੇਗਾ | ਇਸ ਮੌਕੇ 'ਤੇ ਐਸ.ਜੀ.ਪੀ.ਸੀ. ਦੇ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸੀ. ਅਕਾਲੀ ਆਗੂ ਰਾਜਾ ਭੈਲ, ਸੀਨੀ. ਆਗੂ ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪਿ੍ੰਸ ਭਰੋਵਾਲ, ਮਨਜੀਤ ਸਿੰਘ ਪੱਖੋਪੁਰ, ਜਗਦੀਪ ਸਿੰਘ ਮਿੰਟੂ, ਜੰਗਸ਼ੇਰ ਸਿੰਘ ਟੋਨੀ ਸਰਪੰਚ, ਸਰਪੰਚ ਸਲੱਖਣ ਸਿੰਘ ਭੈਲ, ਬਲਜਿੰਦਰ ਸਿੰਘ ਬਾਠ, ਸੁੱਖਾ ਸਿੰਘ ਬਾਠ, ਲਖਵਿੰਦਰ ਸਿੰਘ ਚੌਧਰੀ ਸ਼ਾਮਿਲ ਹੋਣ ਵਾਲਿਆਂ 'ਚ ਸਕੱਤਰ ਸਿੰਘ ਭੱਲਾ, ਮਾ. ਕਰਮਜੀਤ ਸਿੰਘ, ਦਵਿੰਦਰ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ ਸਾ. ਸਰਪੰਚ, ਗੁਰਚਰਨ ਸਿੰਘ, ਰਾਜਵਿੰਦਰ ਸਿੰਘ ਲਾਡੀ, ਮਨਜੀਤ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ, ਜੋਧ ਇੰਦਰ ਸਿੰਘ, ਸਵਰਨਜੀਤ ਸਿੰਘ, ਰਣਜੀਤ ਸਿੰਘ ਰਾਣਾ, ਜਗਤਾਰ ਸਿੰਘ, ਸਾਹਿਬ ਸਿੰਘ, ਹਰਦੇਵ ਸਿੰਘ, ਹੀਰਾ ਸਿੰਘ ਫੌਜੀ, ਜਗਦੇਵ ਸਿੰਘ ਫੌਜੀ, ਬਲਦੇਵ ਸਿੰਘ ਦੇਬਾ, ਪ੍ਰਮਜੀਤ ਸਿੰਘ ਪੱਮਾ, ਰਣਜੀਤ ਸਿੰਘ, ਹਰਭਜਨ ਸਿੰਘ, ਛਿੰਦਾ ਸਿੰਘ, ਮਲਕੀਤ ਸਿੰਘ ਯੂਥ ਆਗੂ ਅਤੇ ਹੋਰ ਵਾਰਿਸ ਪੰਜਾਬ ਦੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸਦਾ ਸਿਹਰਾ ਮਾ. ਕਰਮਜੀਤ ਸਿੰਘ ਨੂੰ ਜਾਂਦਾ, ਜਿੰਨਾਂ ਦੇ ਉਦਮ ਸਦਕਾ ਸ਼੍ਰੋਮਣੀ ਅਕਾਲੀ ਦਲ ਨੂੰ ਬਲ ਮਿਲਿਆ | ਇਸ ਮੌਕੇ ਪਿੰਡ ਦੀਆਂ ਇਸਤਰੀਆਂ ਵਲੋਂ ਰਮਨਦੀਪ ਕੌਰ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ |