05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਸ਼ਾ ਵਿਭਾਗ ਵਲੋਂ 'ਉਰਦੂ ਆਮੋਜ਼' ਕੋਰਸ ਲਈ ਦਾਖ਼ਲਾ ਸ਼ੁਰੂ

ਅਜੀਤ ਡੈਸਕ 11-06-2026

ਅੰਮਿ੍ਤਸਰ, 10 ਜੂਨ (ਹਰਮਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ 'ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ | ਇਸ ਸੰਬੰਧੀ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿਚ ਦੋ ਸੈਸ਼ਨ ਚਲਦੇ ਹਨ | ਜ਼ਿਲ੍ਹਾ ਭਾਸ਼ਾ ਦਫ਼ਤਰ ਅੰਮਿ੍ਤਸਰ ਵਲੋਂ ਜੁਲਾਈ 2026 ਤੋਂ ਦਸੰਬਰ 2026 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2026 ਨਿਰਧਾਰਤ ਕੀਤੀ ਗਈ ਹੈ | ਇਸ ਕੋਰਸ ਵਿਚ ਕਿਸੇ ਵੀ ਉਮਰ ਦਾ ਵਿਅਕਤੀ, ਸਰਕਾਰੀ ਕਰਮਚਾਰੀ, ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ, ਕਾਰੋਬਾਰੀ ਦਾਖਲਾ ਲੈ ਸਕਦਾ ਹੈ | ਇਸ ਸਮੁੱਚੇ ਕੋਰਸ ਦੀ ਫੀਸ ਵਿਭਾਗ ਵਲੋਂ 500 ਰੁਪਏ ਨਿਰਧਾਰਿਤ ਕੀਤੀ ਗਈ ਹੈ | ਇਸ ਕੋਰਸ ਸ਼ਾਮ 5 ਤੋਂ ਇਕ ਘੰਟੇ ਦਾ ਹੁੰਦਾ ਹੈ | ਕੋਰਸ ਨੂੰ ਕਰਨ ਉਪਰੰਤ ਵਿਭਾਗ ਨਿਰਧਾਰਿਤ ਪਾਠਕ੍ਰਮ ਵਿਚੋਂ ਪ੍ਰੀਖਿਆ ਲੈਂਦਾ ਹੈ ਅਤੇ ਪਾਸ ਹੋਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਜਾਰੀ ਕਰਦਾ ਹੈ | ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫੋਟੋ, ਆਧਾਰ ਕਾਰਡ ਤੇ ਮੁਕੰਮਲ ਵਿੱਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ, ਅੰਮਿ੍ਤਸਰ (ਕਮਰਾ ਨੰਬਰ 301, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ 30 ਜੂਨ, 2026 ਤੱਕ ਜਮ੍ਹਾਂ ਕਰਵਾ ਸਕਦੇ ਹਨ |

ਪਿਛਲੀ ਖ਼ਬਰ ਬੀ. ਐੱਸ. ਐੱਫ. ਨੇ ਸਰਹੱਦ ਤੋਂ ਸਾਢੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ <br/> ਅਗਲੀ ਖ਼ਬਰ ਰਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਮਾਣਕਦੇਕੇ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।