05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੀਬੀ ਵੀਰੋ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਅਜੀਤ ਡੈਸਕ 11-06-2026
ਝਬਾਲ, 10 ਜੂਨ(ਸੁਖਦੇਵ ਸਿੰਘ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਅਨੰਦ ਕਾਰਜ ਦੀ ਖੁਸ਼ੀ 'ਚ ਹਰ ਸਾਲ ਦੀ ਤਰਾਂ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਦੋ ਰੋਜ਼ਾ ਜੋੜ ਮੇਲਾ ਮਨਾਇਆ ਗਿਆ | ਦੇਸ਼-ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਗੁਰਦੁਆਰਾ ਸਾਹਿਬ ਵਿਖੇ 'ਆਸਾ' ਦੇ ਵਾਰ ਦੇ ਕੀਰਤਨ ਉਪਰੰਤ ਪੁਰਾਤਨ ਰੀਤ ਅਨੁਸਾਰ ਚਾਰ ਲਾਵਾਂ ਦੇ ਪਾਠ ਕੀਤੇ ਗਏ | ਉਪਰੰਤ ਪ੍ਰਚਾਰਕ ਭਾਈ ਰਾਜਬੀਰ ਸਿੰਘ ਨੇ ਗੁਰਬਾਣੀ ਦੀ ਕਥਾ ਵਿਚਾਰ ਕੀਤੀ ਅਤੇ ਸੰਗਤਾਂ ਨੂੰ ਇਸ ਇਤਿਹਾਸਕ ਮਹੱਤਤਾ ਬਾਰੇ ਜਾਣੂ ਕਰਵਾਇਆ | ਭਾਈ ਲਖਵਿੰਦਰ ਸਿੰਘ ਨੇ ਅਰਦਾਸ ਕੀਤੀ | ਦੋ ਰੋਜ਼ਾ ਸਜ਼ਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ | ਮਾਤਾ ਕੌਲਾਂ ਜੀ ਭਲਾਈ ਟਰੱਸਟ ਦੇ ਮੁੱਖ ਸੇਵਾਦਰ ਭਾਈ ਗੁਰਇਕਬਾਲ ਸਿੰਘ ਨੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਰਸੀਵਰ ਬਲਵਿੰਦਰ ਸਿੰਘ ਨੇ ਮੇਲੇ ਦੌਰਾਨ ਨਮਸਤਕ ਹੋਣ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮਾਤਾ ਕੋਲਾ ਭਲਾਈ ਟਰੱਸਟ ਦੇ ਭਾਈ ਹਰਮਿੰਦਰ ਸਿੰਘ, ਗੁਰਦੁਆਰਾ ਮਾਤਾ ਭਾਗ ਕੌਰ ਝਬਾਲ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਵਾਲੇ, ਕਾਂਗਰਸ ਦੇ ਜ਼ਿਲਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਭਾਈ ਮਨਜੀਤ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਸਾਬਕਾ ਚੇਅਰਮੈਨ ਰਮਨ ਕੁਮਾਰ, ਚੇਅਰਮੈਨ ਗੁਰਬੀਰ ਸਿੰਘ, ਚੇਅਰਮੈਨ ਹਰਵੰਤ ਸਿੰਘ ਝਬਾਲ, ਐਡਵੋਕੇਟ ਜੇ. ਐੱਸ. ਢਿੱਲੋਂ, ਅਮਰਿੰਦਰ ਸਿੰਘ ਮਾਣਕ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਜਸਬੀਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਨਰਿੰਦਰ ਪੱਪਾ, ਵਿਕਰਮ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਝਬਾਲ, ਸਾਬਕਾ ਸਰਪੰਚ ਪ੍ਰੀਤਇੰਦਰ ਸਿੰਘ ਝਬਾਲ, ਹੀਰਾ ਸਿੰਘ ਮੱਲੀ, ਅਸ਼ੋਕ ਕੁਮਾਰ ਝਬਾਲ, ਗੁਰਮੀਤ ਸਿੰਘ ਸ਼ਾਹ, ਅਸ਼ੋਕ ਕੁਮਾਰ ਸੋਹਲ, ਅਮਨ ਸਵਰਗਾਪੁਰੀ, ਰਾਮ ਸਿੰਘ ਨਾਮਧਾਰੀ, ਡਾਕਟਰ ਚਰਨਜੀਤ ਸਿੰਘ, ਬਲਵਿੰਦਰ ਸਿੰਘ ਹਵੇਲੀਆ, ਜਥੇਦਾਰ ਨਿਸ਼ਾਨ ਸਿੰਘ ਦੋਦੇ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਲੰਗਰ ਹਾਲ 'ਤੇ ਪਾਇਆ ਲੈਂਟਰ ਅਗਲੀ ਖ਼ਬਰ ਬੀ. ਐੱਸ. ਐੱਫ. ਨੇ ਸਰਹੱਦ ਤੋਂ ਸਾਢੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।