04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਾਨ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ 'ਤੇ ਭਰੋਸਾ ਵਧਿਆ-ਜਸਕਰਨ ਸਿੰਘ ਬੰਦੇਸ਼ਾ <br/>

ਅਜੀਤ ਡੈਸਕ 11-06-2026
ਅੰਮਿ੍ਤਸਰ, 10 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਲੋਕ ਸਭਾ ਇੰਚਾਰਜ ਅਤੇ ਵਾਈਸ ਚੇਅਰਮੈਨ, ਪੰਜਾਬ ਲਘੂ ਉਦਯੋਗ ਕਾਰਪੋਰੇਸ਼ਨ ਜਸਕਰਨ ਸਿੰਘ ਬੰਦੇਸ਼ਾ ਨੇ ਪੰਜਾਬ ਸਰਕਾਰ ਵਲੋਂ 355ਨਵੇਂ ਨਿਯੁਕਤੀ ਪੱਤਰ ਵੰਡਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ 355 ਹੋਰ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਦੀਆਂ ਉਮੀਦਾਂ ਨੂੰ ਨਵਾਂ ਆਸਰਾ ਮਿਲਿਆ ਹੈ | ਬੰਦੇਸ਼ਾ ਨੇ ਕਿਹਾ ਕਿ ਸਾਲ 2022 ਤੋਂ ਹੁਣ ਤੱਕ ਪੰਜਾਬ ਸਰਕਾਰ 67,037 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੌਰਾਨ ਨਾ ਕਿਸੇ ਸਿਫ਼ਾਰਸ਼ ਦੀ ਲੋੜ ਪਈ ਅਤੇ ਨਾ ਹੀ ਕਿਸੇ ਕਿਸਮ ਦੇ ਭਿ੍ਸ਼ਟਾਚਾਰ ਨੂੰ ਥਾਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੇ ਕਈ ਹਿੱਸਿਆਂ ਵਿਚ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਪੰਜਾਬ ਵਿਚ ਮਾਨ ਸਰਕਾਰ ਨੇ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਭਰਤੀ ਪ੍ਰਕਿਰਿਆ ਵਿਚ ਕੋਈ ਸ਼ੱਕ ਪੈਦਾ ਹੋਇਆ ਤਾਂ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦਾ ਨਤੀਜਾ ਰੱਦ ਕਰਕੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ | ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਸਿੱਖਿਆ ਦੇ ਖੇਤਰ ਵਿਚ ਦੇਸ਼ ਭਰ ਵਿਚ ਪਹਿਲੇ ਸਥਾਨ 'ਤੇ ਪਹੁੰਚਿਆ ਹੈ | ਬੰਦੇਸ਼ਾ ਨੇ ਕਿਹਾ ਕਿ ਮਾਨ ਸਰਕਾਰ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਕਰਮਚਾਰੀਆਂ ਨੂੰ ਵਧੇਰੇ ਸੁਰੱਖਿਆ ਅਤੇ ਸਨਮਾਨ ਦਿੱਤਾ ਹੈ | ਨਾਲ ਹੀ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਵਿਚ ਪੰਜ ਸਾਲ ਦੀ ਛੋਟ ਦੇ ਕੇ ਹਜ਼ਾਰਾਂ ਨੌਜਵਾਨਾਂ ਨੂੰ ਨਵਾਂ ਮੌਕਾ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਆਊਟਸੋਰਸ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਹਲਕਾ ਪੱਛਮੀ ਤੋਂ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।