03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਪੰਚਾਇਤ ਦੀ ਜਿੱਤ ਦੀ ਖੁਸ਼ੀ 'ਚ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ

ਅਜੀਤ ਡੈਸਕ 11-06-2026
ਰਈਆ, 10 ਜੂਨ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੀ ਵਾਰਡ ਨੰਬਰ ਅੱਠ ਤੋਂ ਚੁਣੇ ਗਏ ਕੌਂਸਲਰ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਜਿੱਤ ਦੀ ਖੁਸ਼ੀ ਵਿਚ ਰਈਆ ਦੇ ਮੰਦਰ ਸ੍ਰੀ ਰਾਮਵਾੜਾ ਵਿਖੇ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ ਗਏ | ਇਸ ਉਪਰੰਤ ਆਰਤੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਰਈਆ ਦੇ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਨਗਰ ਪੰਚਾਇਤ ਰਈਆ ਦੇ ਸੰਭਾਵੀ ਪ੍ਰਧਾਨ ਅਤੇ ਸੰਗਠਨ ਇੰਚਾਰਜ ਸੰਜੀਵ ਭੰਡਾਰੀ ਵਲੋਂ ਸਨਮਾਨਿਤ ਕੀਤਾ ਗਿਆ | ਵਿਧਾਇਕ ਦਲਬੀਰ ਸਿੰਘ ਟੌਂਗ ਨੇ ਸਾਰੀ ਚੁਣੀ ਹੋਈ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਰਈਆ ਸ਼ਹਿਰ ਦੇ ਵਿਕਾਸ ਲਈ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਰਿੰਪੀ ਭੰਡਾਰੀ, ਜੋਤੀ ਸ਼ਰਮਾ, ਵਿਸ਼ਾਲ ਮੰਨਣ, ਸੂਬੇਦਾਰ ਸਰਬਜੀਤ ਸਿੰਘ, ਸੁਖਦੇਵ ਸਿੰਘ ਪੱਡਾ, ਜਗਤਾਰ ਸਿੰਘ ਬਿੱਲਾ ਇਹ ਸਾਰੇ ਕੌਂਸਲਰ, ਗਗਨਦੀਪ ਸ਼ਰਮਾ, ਸੁਰਿੰਦਰ ਕੁਮਾਰ, ਪਿ੍ੰਸ ਬਾਵਾ, ਸੁਮਿਤ ਕਾਲੀਆ, ਚਮਨ ਲਾਲ, ਵਿਜੇ ਕੁਮਾਰ, ਅਵਤਾਰ ਸਿੰਘ, ਬਲਜੀਤ ਸਿੰਘ ਬੇਲ੍ਹਾ, ਕਾਰਤਿਕ, ਜਗਦੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਅਧਿਆਪਕ ਦੇ ਕਤਲ ਦੇ ਮਾਮਲੇ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਇਨਸਾਫ਼ ਲੈਣ ਲਈ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਵਿਧਾਇਕ ਇਆਲੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਫ਼ੈਸਲਾ ਪੰਜਾਬ ਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀ ਸੁਹਿਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।