19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਮੇਲਾ ਮਨਾਇਆ <br/>

ਅਜੀਤ ਡੈਸਕ 12-06-2026
ਓਠੀਆ, 11 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਜੋਸ਼ ਵਿਖੇ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਮਨਾਇਆ ਜਾਂਦਾ ਮੇਲਾ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪੀਰ ਦੀ ਦਰਗਾਹ ਦੇ ਸੇਵਾਦਾਰ ਕੁਲਦੀਪ ਭੱਟੀ, ਜੋਗਿੰਦਰ ਭੱਟੀ ਅਤੇ ਬਾਬਾ ਮੋਹਨ ਸਿੰਘ ਨੇ ਦੱਸਿਆ ਕਿ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਨਤਮਸਤਕ ਹੋ ਕੇ ਮੰਨਤਾਂ ਮੰਗੀਆਂ | ਉਪਰੰਤ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬੀ ਗਾਇਕ ਜੋੜੀ ਰਾਜ ਅਟੱਲਗੜ ਐਂਡ ਪਾਰਟੀ ਨੇ ਆਪਣੇ ਨਵੇਂ ਪੁਰਾਣੇ ਗੀਤਾਂ ਰਾਹੀਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ | ਦਰਗਾਹ ਦੇ ਮੁੱਖ ਸੇਵਾਦਾਰ ਅਤੇ ਪ੍ਰਬੰਧਕਾਂ ਵਲੋਂ ਗਾਇਕ ਜੋੜੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਤੇ ਕਮੇਟੀ ਮੈਂਬਰ ਸਵਰਨ ਸਿੰਘ, ਮੇਜਰ ਸਿੰਘ, ਹਰਮਨ ਭੱਟੀ, ਪ੍ਰੀਤ ਭੱਟੀ, ਬਾਬਾ ਕਾਲੀ ਨੇਪਾਲ ਸਰਪੰਚ ਬਲਕਾਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਮੇਨ ਬਾਜ਼ਾਰ ਦੀ ਹਾਲਤ ਬਣੀ ਤਰਸਯੋਗ <br/> ਅਗਲੀ ਖ਼ਬਰ 12ਵੀਂ ਜਮਾਤ 'ਚ ਮੈਰਿਟ ਹਾਸਲ ਕਰਨ 'ਤੇ ਭੂਮਿਕਾ ਨਰੂਲਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।