19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਇਨਲਿਸਟਮੈਂਟ, ਆਊਟਸੋਰਸ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 12-06-2026
ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ)-ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਨਾਲ 11 ਜੂਨ ਦੀ ਮੀਟਿੰਗ ਨੂੰ ਰੱਦ ਕਰਨ ਦੇ ਰੋਸ ਵਜੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ, ਆਊਟਸੋਰਸ ਵਰਕਰਾਂ ਵਲੋਂ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ ਦੌਰਾਨ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ, ਉਥੇ ਦੂਜੇ ਪਾਸੇ ਅੱਜ ਸਾਰੇ ਪੰਜਾਬ ਵਿਚ ਤਹਿਸੀਲ ਅਤੇ ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਦੇ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ | ਇਸੇ ਤਰ੍ਹਾਂ ਹੀ ਤਰਨ ਤਾਰਨ ਗਾਂਧੀ ਪਾਰਕ ਤੋਂ ਚੱਲ ਕੇ ਰੋਹੀ ਵਾਲਾ ਪੁਲ ਜ਼ਿਲ੍ਹਾ ਤਰਨ ਤਾਰਨ ਪੱਧਰ 'ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ | ਸੂਬਾਈ ਆਗੂ ਗੁਰਵਿੰਦਰ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ, ਜ਼ਿਲ੍ਹਾ ਆਗੂ ਦਿਲਬਾਗ ਸਿੰਘ ਕੰਗ, ਬ੍ਰਾਂਚ ਆਗੂ ਪਰਮਜੀਤ ਸਿੰਘ ਬਾਕੀਪੁਰ, ਬ੍ਰਾਂਚ ਜਨਰਲ ਸਕੱਤਰ ਪੰਜਾਬ ਸਿੰਘ ਨੇ ਦੱਸਿਆ ਕਿ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਯੂਨੀਅਨ ਦੇ ਨਾਲ ਮੰਗ-ਮਸਲਿਆਂ ਦਾ ਹੱਲ ਕਰਨ ਲਈ ਅੱਜ 11 ਜੂਨ ਨੂੰ ਮੀਟਿੰਗ ਚੰਡੀਗੜ੍ਹ ਵਿਖੇ ਤੈਅ ਹੋਈ ਸੀ, ਪਰ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ, ਜਿਸ ਦੇ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਆਸਾਮੀਆਂ 'ਤੇ ਰੈਗੂਲਰ ਮੁਲਾਜ਼ਮਾਂ ਵਾਂਗ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਵਿਭਾਗ 'ਚ ਮਰਜ ਕਰਕੇ ਈ.ਪੀ.ਐੱਫ. ਅਤੇ ਈ. ਐੱਸ. ਆਈ. ਸੀ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਅਧੀਨ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਾਉਣ ਤੱਕ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪੂਰਅਮਨ ਢੰਗ ਨਾਲ ਲਗਾਤਾਰ ਮੋਰਚਾ ਅਤੇ ਧਰਨਾ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 16 ਜੂਨ 2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ | ਸਬ ਕਮੇਟੀ ਦੇ ਨਾਲ ਹੋਣ ਵਾਲੀ ਇਸ ਮੀਟਿੰਗ ਵਿਚ ਜੇਕਰ ਪੰਜਾਬ ਸਰਕਾਰ ਵਲੋਂ ਜਲ ਸਪਲਾਈ ਵਿਭਾਗ 'ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਵਰਕਰਾਂ ਨੂੰ ਵਿਭਾਗ 'ਚ ਮਰਜ ਕਰਕੇ ਈ.ਪੀ.ਐੱਫ. ਅਤੇ ਈ.ਐੱਸ.ਆਈ.ਸੀ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਅਧੀਨ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਲਈ ਫੈਸਲਾ ਨਹੀਂ ਕੀਤਾ ਗਿਆ ਜਾਂ ਫਿਰ ਇਹ ਮੀਟਿੰਗ ਸਬ ਕਮੇਟੀ ਵਲੋਂ ਰੱਦ ਕੀਤੀ ਜਾਂਦੀ ਹੈ ਤਾਂ ਯੂਨੀਅਨ ਵਲੋਂ 18 ਜੂਨ 2026 ਨੂੰ ਪਟਿਆਲਾ ਦੀ ਧਰਤੀ 'ਤੇ ਵੱਡਾ ਇਕੱਠ ਕੀਤਾ ਜਾਵੇਗਾ |
ਪਿਛਲੀ ਖ਼ਬਰ ਭਾਰੀ ਮੀਂਹ ਤੇ ਤੇਜ਼ ਹਨ੍ਹੇਰੀ ਨੇ ਸੈਲਾਨੀਆਂ ਨੂੰ ਗਰਮੀ ਤੋਂ ਦਿੱਤੀ ਰਾਹਤ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ <br... ਅਗਲੀ ਖ਼ਬਰ 22 ਦੇ ਰੋਸ ਮੁਜਾਹਰਿਆਂ 'ਚ ਆਰ.ਐੱਮ.ਪੀ.ਆਈ. ਵੱਡੀ ਗਿਣਤੀ 'ਚ ਸ਼ਾਮਿਲ ਹੋਵੇਗੀ- ਜਮਾਰਾਏ, ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।